ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫ਼ਾ ਹੋਇਆ ਮਨਜ਼ੂਰ

ਨਵੀਂ ਦਿੱਲੀ, 22 ਅਪ੍ਰੈਲ- ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਰਾਜ ਸਭਾ ਦੇ ਸਪੀਕਰ ਘਨਸ਼ਿਆਮ ਤਿਵਾੜੀ ਨੇ ਦਿੱਤੀ। ਧਨਖੜ ਨੇ ਅੱਜ ਸਦਨ ਦੀ ਕਾਰਵਾਈ ਵਿਚ ਹਿੱਸਾ ਵੀ ਨਹੀਂ ਲਿਆ। ਕੱਲ੍ਹ ਹੀ ਧਨਖੜ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਇਕ ਪੱਤਰ ਭੇਜ ਕੇ ਕਿਹਾ ਸੀ ਕਿ ਉਹ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।
ਉਨ੍ਹਾਂ ਨੇ ਆਪਣੇ ਅਸਤੀਫ਼ੇ ਪਿੱਛੇ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਐਕਸ’ ’ਤੇ ਪੋਸਟ ਕਰ ਧਨਖੜ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਉਨ੍ਹਾਂ ਲਿਖਿਆ ਕਿ ਜਗਦੀਪ ਧਨਖੜ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਸਮੇਤ ਕਈ ਭੂਮਿਕਾਵਾਂ ਵਿਚ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਮੈਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।