JALANDHAR WEATHER

ਸ਼੍ਰੋਮਣੀ ਅਕਾਲੀ ਦਲ ਇਕ ਇੰਚ ਵੀ ਜ਼ਮੀਨ ਜਾਣ ਨਹੀਂ ਦੇਵੇਗਾ - ਸੁਖਬੀਰ ਸਿੰਘ ਬਾਦਲ

ਲੁਧਿਆਣਾ, 22 ਜੁਲਾਈ (ਜਗਮੀਤ ਸਿੰਘ)- ਪੰਜਾਬ ਸਰਕਾਰ ਨੇ ਧੱਕੇਸ਼ਾਹੀ ਨਾਲ ਕਿਸਾਨਾਂ ਦੀ ਜ਼ਮੀਨ ਖੋਹਣ ਲਈ ਲੈਂਡ ਪੂਲਿੰਗ ਨੀਤੀ ਲਿਆਂਦੀ ਹੈ, ਪਰ ਸ਼੍ਰੋਮਣੀ ਅਕਾਲੀ ਦਲ ਇਕ ਇੰਚ ਜ਼ਮੀਨ ਵੀ ਸਰਕਾਰ ਨੂੰ ਖੋਹਣ ਨਹੀਂ ਦੇਵੇਗਾ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਦਿੱਤੇ ਜਾ ਧਰਨੇ ਨੂੰ ਸੰਬੋਧਨ ਕਰਦਿਆਂ ਕੀਤਾ।

ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਾਲੋਨਾਈਜ਼ਰਾਂ ਕੋਲੋਂ ਕਰੋੜਾਂ ਰੁਪਏ ਐਡਵਾਂਸ ਲੈ ਰੱਖੇ ਹਨ ਅਤੇ ਹੁਣ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਖੋਹਣ ਦੀ ਪੂਰੀ ਤਿਆਰੀ ਸਰਕਾਰ ਵਲੋਂ ਕੀਤੀ ਗਈ ਹੈ। ਉਹਨਾਂ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਨੇ ਇਕ ਪੁਰਾਣੇ ਐਕਟ ਵਿਚੋਂ ਕੁਝ ਹਿੱਸਾ ਲੈ ਕੇ ਨਵੀਂ ਨੀਤੀ ਬਣਾ ਲਈ ਹੈ। ਪੰਜਾਬ ਸਰਕਾਰ ਕਿਸਾਨਾਂ ਦੀ 60 ਹਜ਼ਾਰ ਏਕੜ ਜ਼ਮੀਨ ਖੋਹ ਕੇ ਕਰਜ਼ਾ ਲੈ ਕੇ ਆਪਣਾ ਪਹਿਲਾਂ ਲਿਆ ਹੋਇਆ ਕਰਜ਼ਾ ਉਤਾਰੇਗੀ।

ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪ ਅਤੇ ਕਾਂਗਰਸ ਪਾਰਟੀ ਖਿਲਾਫ਼ ਪੰਜਾਬ ਵਿਚ ਬੇਅਦਬੀਆਂ ਕਰਵਾਉਣ ਦੇ ਵੀ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਇਨ੍ਹਾਂ ਬੇਅਦਬੀਆਂ ਦਾ ਪੂਰਾ ਸੱਚ ਸਾਹਮਣੇ ਲਿਆਂਦਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ