JALANDHAR WEATHER

ਮੁੰਬਈ ਰੇਲ ਧਮਾਕੇ: ਸੁਪਰੀਮ ਕੋਰਟ ਪੁੱਜੀ ਮਹਾਰਾਸ਼ਟਰ ਸਰਕਾਰ

ਮੁੰਬਈ, 22 ਜੁਲਾਈ- 2006 ਦੇ ਮੁੰਬਈ ਲੜੀਵਾਰ ਰੇਲ ਧਮਾਕੇ ਮਾਮਲੇ ਵਿਚ ਮਹਾਰਾਸ਼ਟਰ ਸਰਕਾਰ ਹੁਣ ਸੁਪਰੀਮ ਕੋਰਟ ਪਹੁੰਚ ਗਈ ਹੈ। ਇਸ ਮਾਮਲੇ ਦੀ ਸੁਣਵਾਈ 24 ਜੁਲਾਈ ਨੂੰ ਸੁਪਰੀਮ ਕੋਰਟ ਵਿਚ ਹੋਵੇਗੀ। ਮਹਾਰਾਸ਼ਟਰ ਸਰਕਾਰ ਵਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਤੁਰੰਤ ਸੁਣਵਾਈ ਲਈ ਅਪੀਲ ਕੀਤੀ ਸੀ।

21 ਜੁਲਾਈ ਨੂੰ, ਬੰਬੇ ਹਾਈ ਕੋਰਟ ਨੇ 2006 ਦੇ ਮੁੰਬਈ ਵਿਚ ਹੋਏ ਲੜੀਵਾਰ ਰੇਲ ਧਮਾਕੇ ਮਾਮਲੇ ਵਿਚ ਸਾਰੇ 12 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਸਤਗਾਸਾ ਪੱਖ, ਯਾਨੀ ਕਿ ਸਰਕਾਰੀ ਵਕੀਲ, ਮੁਲਜ਼ਮਾਂ ਵਿਰੁੱਧ ਕੇਸ ਸਾਬਤ ਕਰਨ ਵਿਚ ਅਸਫ਼ਲ ਰਿਹਾ ਹੈ।

ਹਾਈ ਕੋਰਟ ਨੇ ਕਿਹਾ ਕਿ ਇਹ ਵਿਸ਼ਵਾਸ ਕਰਨਾ ਮੁਸ਼ਕਿਲ ਹੈ ਕਿ ਮੁਲਜ਼ਮਾਂ ਨੇ ਅਪਰਾਧ ਕੀਤਾ ਹੈ, ਇਸ ਲਈ ਉਨ੍ਹਾਂ ਨੂੰ ਬਰੀ ਕਰ ਦਿੱਤਾ ਜਾਂਦਾ ਹੈ। ਜੇਕਰ ਉਹ ਕਿਸੇ ਹੋਰ ਮਾਮਲੇ ਵਿਚ ਲੋੜੀਂਦੇ ਨਹੀਂ ਹਨ, ਤਾਂ ਉਨ੍ਹਾਂ ਨੂੰ ਤੁਰੰਤ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਣਾ ਚਾਹੀਦਾ ਹੈ।

ਅਦਾਲਤ ਦੇ ਹੁਕਮ ਤੋਂ ਬਾਅਦ, 12 ਮੁਲਜ਼ਮਾਂ ਵਿਚੋਂ ਦੋ ਨੂੰ ਸੋਮਵਾਰ ਸ਼ਾਮ ਨੂੰ ਨਾਗਪੁਰ ਕੇਂਦਰੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਇਨ੍ਹਾਂ ਵਿਚ ਏਹਤੇਸ਼ਾਮ ਸਿੱਦੀਕੀ ਵੀ ਸ਼ਾਮਿਲ ਹੈ, ਜਿਸ ਨੂੰ 2015 ਵਿਚ ਹੇਠਲੀ ਅਦਾਲਤ ਨੇ ਇਸ ਮਾਮਲੇ ਵਿਚ ਮੌਤ ਦੀ ਸਜ਼ਾ ਸੁਣਾਈ ਸੀ।

ਦੂਜਾ ਮੁਲਜ਼ਮ, ਮੁਹੰਮਦ ਅਲੀ, ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ। ਇਕ ਅਧਿਕਾਰੀ ਨੇ ਦੱਸਿਆ ਕਿ 12 ਲੋਕਾਂ ਵਿਚੋਂ ਇਕ, ਨਵੀਦ ਖਾਨ, ਨਾਗਪੁਰ ਜੇਲ੍ਹ ਵਿਚ ਹੀ ਰਹੇਗਾ ਕਿਉਂਕਿ ਉਹ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇਕ ਅੰਡਰਟਰਾਇਲ ਕੈਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ