JALANDHAR WEATHER

ਪੰਜਾਬ ਸਿੱਖਿਆ ਬੋਰਡ ਨੇ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦਾਖ਼ਲੇ ਦੀ ਮਿਤੀ ਵਧਾਈ, ਪੜ੍ਹੋ ਪੂਰੀ ਖਬਰ

ਐੱਸ. ਏ. ਐੱਸ. ਨਗਰ, 22 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2025-26 ਦੌਰਾਨ 8ਵੀਂ, 9ਵੀਂ, 10ਵੀਂ, 11ਵੀਂ ਅਤੇ 12ਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਦਾਖ਼ਲੇ ਦੀ ਮਿਤੀ ਵਿਚ 15 ਜੁਲਾਈ ਤੋਂ ਵਾਧਾ ਕਰਦੇ ਹੋਏ 1 ਅਗਸਤ ਆਖ਼ਰੀ ਮਿਤੀ ਨਿਰਧਾਰਿਤ ਕੀਤੀ ਗਈ ਹੈ। ਜਾਰੀ ਨਵੇਂ ਵੇਰਵਿਆਂ ਅਨੁਸਾਰ ਰਜਿਸਟਰੇਸ਼ਨ/ਕੰਟੀਨਿਊਸ਼ਨ ਦੀ ਮਿਤੀ ਵਿਚ ਵੀ ਵਾਧਾ ਕਰਦੇ ਹੋਏ 28 ਜੁਲਾਈ 2025 ਤੋਂ 6 ਅਗਸਤ ਬਿਨ੍ਹਾਂ ਲੇਟ ਫ਼ੀਸ ਵਾਧਾ ਕੀਤਾ ਗਿਆ ਹੈ, ਜਦਕਿ ਪ੍ਰਤੀ ਵਿਦਿਆਰਥੀ ਲੇਟ ਫ਼ੀਸ ਨਾਲ 7 ਅਗਸਤ ਤੋਂ 9 ਸਤੰਬਰ ਤੱਕ ਵੇਰਵੇ ਨਿਰਧਾਰਿਤ ਕੀਤੇ ਗਏ ਹਨ। ਜਾਰੀ ਵੇਰਵੇ ਅਤੇ ਹਦਾਇਤਾਂ ਸਕੂਲਾਂ ਦੀ ਲਾਗ-ਇੰਨ ਆਈ.ਡੀ. ਅਤੇ ਬੋਰਡ ਦੀ ਵੈੱਬਸਾਈਟ ਉਤੇ ਵੀ ਉਪਲਬਧ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ