JALANDHAR WEATHER

ਬਿਆਸ ਦਰਿਆ ਵਿਚ ਪਾਣੀ ਵਧਣ ਕਾਰਨ ਕਿਸਾਨਾਂ 'ਚ ਚਿੰਤਾ

ਸੁਲਤਾਨਪੁਰ ਲੋਧੀ, 22 ਜੁਲਾਈ (ਥਿੰਦ)-ਪਹਾੜੀ ਖੇਤਰਾਂ ਵਿਚ ਪੈ ਰਹੀ ਬਾਰਿਸ਼ ਕਾਰਨ ਦਰਿਆ ਬਿਆਸ ਵਿਚ ਵਧ ਰਹੇ ਪਾਣੀ ਦੇ ਪੱਧਰ ਨੇ ਕਿਸਾਨਾਂ ਦੀਆਂ ਰਾਤਾਂ ਦੀ ਨੀਂਦ ਵੀ ਉਡਾ ਦਿੱਤੀ ਹੈ। ਕਿਸਾਨਾਂ ਵਲੋਂ ਅੱਜ ਆਪਣੇ ਪੱਧਰ ਉਤੇ ਪਿੰਡ ਬਾਊਪੁਰ ਦੇ ਬੰਨ੍ਹ ਉਤੇ ਮਿੱਟੀ ਦੇ ਬੋਰੇ ਭਰੇ ਜਾ ਰਹੇ ਹਨ। ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ ਦਾ ਕਹਿਣਾ ਹੈ ਕਿ ਸਰਕਾਰ ਜਾਂ ਪ੍ਰਸ਼ਾਸਨ ਦੇ ਭਰੋਸੇ ਦੇ ਬਾਵਜੂਦ ਕਿਸਾਨਾਂ ਵਲੋਂ ਅੱਜ ਬੰਨ੍ਹ ਉਤੇ ਵੱਡੀ ਗਿਣਤੀ ਵਿਚ ਮਿੱਟੀ ਦੇ ਬੋਰੇ ਭਰੇ ਜਾ ਰਹੇ ਹਨ ਤਾਂ ਕਿ ਲੋੜ ਮੁਤਾਬਕ ਉਨ੍ਹਾਂ ਬੋਰਿਆਂ ਨਾਲ ਬੰਨ੍ਹ ਨੂੰ ਲੱਗਦੇ ਖਤਰੇ ਨੂੰ ਰੋਕ ਕੇ ਫਸਲਾਂ ਦੀ ਰਾਖੀ ਕੀਤੀ ਜਾ ਸਕੇ।

ਕਿਸਾਨ ਆਗੂ ਨੇ ਕਿਹਾ ਕਿ ਪ੍ਰਸ਼ਾਸਨ ਜਾਂ ਸਰਕਾਰ ਦੇ ਸਾਰੇ ਦਾਅਵੇ ਬਾਅਦ ਵਿਚ ਖੋਖਲੇ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਤਾਂ ਹਰ ਸਾਲ ਹੀ ਪੂਰੇ ਪ੍ਰਬੰਧ ਕਰਨ ਦੇ ਦਾਅਵੇ ਕਰਦੀ ਹੈ। ਜਾਣਕਾਰੀ ਅਨੁਸਾਰ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਮੰਡ ਖੇਤਰ ਦੇ ਲੋਕਾਂ ਵਲੋਂ ਆਪਣੇ ਪੱਧਰ ਉਤੇ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ