JALANDHAR WEATHER

ਕਰੰਟ ਲੱਗ ਜਾਣ ਕਾਰਨ ਨੌਜਵਾਨ ਦੀ ਮੌਤ

ਭਵਾਨੀਗੜ੍ਹ, (ਸੰਗਰੂਰ), 23 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਲਿਆਲ ਵਿਖੇ ਆਪਣੇ ਦੋਸਤ ਦੇ ਘਰ ਗਏ ਇਕ ਨੌਜਵਾਨ ਦਾ ਕੂਲਰ ਨਾਲ ਕਰੰਟ ਲੱਗ ਜਾਣ ਕਾਰਨ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸੰਬੰਧੀ ਮ੍ਰਿਤਕ ਗੁਰਪ੍ਰੀਤ ਸਿੰਘ ਉਮਰ 19 ਸਾਲ ਦੇ ਭਰਾ ਮਨਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਗੁਰਪ੍ਰੀਤ ਸਿੰਘ ਆਪਣੇ ਦੋਸਤ ਕੁਲਦੀਪ ਸਿੰਘ ਨੂੰ ਮਿਲਣ ਲਈ ਉਸ ਦੇ ਘਰ ਛੋਟ ਬਲਿਆਲ ਚਲਾ ਗਿਆ, ਇਸ ਦੌਰਾਨ ਉਸ ਨੇ ਆਪਣੇ ਦੋਸਤ ਨਾਲ ਗੱਲਾਂ ਕਰਦਿਆਂ ਚੱਲ ਰਹੇ ਕੂਲਰ ’ਤੇ ਅਚਾਨਕ ਆਪਣੀ ਬਾਂਹ ਧਰ ਲਈ, ਜਿਸ ਨਾਲ ਉਸ ਨੂੰ ਜ਼ੋਰਦਾਰ ਕਰੰਟ ਲੱਗ ਗਿਆ, ਜਿਸ ਨੂੰ ਮੌਕੇ ਤੋਂ ਸਥਾਨਕ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸੰਬੰਧੀ ਪੁਲਿਸ ਨੇ ਕਾਰਵਾਈ ਕਰਦਿਆਂ ਮਿ੍ਤਕ ਦੇਹ ਪੋਸਟ ਮਾਰਟਮ ਕਰਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਮ੍ਰਿਤਕ ਬਹੁਤ ਹੀ ਗਰੀਬ ਪਰਿਵਾਰ ਵਿਚੋਂ ਸੀ, ਜਿਸ ਦੇ ਪਿਤਾ ਮਜ਼ਦੂਰੀ ਕਰਕੇ ਪਰਿਵਾਰ ਪਾਲਦੇ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ