ਇੰਸਪੈਕਟਰ ਚਰਨਜੀਤ ਸਿੰਘ ਦੀ ਕੋਰਟ 'ਚ ਹਾਰਟ ਅਟੈਕ ਨਾਲ ਮੌਤ

ਅਮਰਕੋਟ, 23 ਜੁਲਾਈ (ਭੱਟੀ)-ਅੱਡਾ ਅਲਗੋਂ ਕੋਠੀ ਦੇ ਵਸਨੀਕ ਚਰਨਜੀਤ ਸਿੰਘ ਭੁੱਲਰ ਸੇਵਾ-ਮੁਕਤ ਇੰਸਪੈਕਟਰ ਜਦੋਂ ਤਰਨਤਾਰਨ ਕੋਰਟ ਵਿਚ ਆਪਣੀ ਗਵਾਹੀ ਕਿਸੇ ਕੇਸ ਦੇ ਸਬੰਧ ਵਿਚ ਦੇਣ ਗਏ, ਉਥੇ ਉਨ੍ਹਾਂ ਨੂੰ ਹਾਰਟ ਅਟੈਕ ਹੋਣ ਕਾਰਨ ਮੌਤ ਹੋ ਗਈ।
ਇਸ ਮੌਕੇ ਉਨ੍ਹਾਂ ਦੇ ਪਰਿਵਾਰ ਨਾਲ ਵਿਧਾਇਕ ਸਰਵਨ ਸਿੰਘ ਧੁੰਨ, ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ, ਜਸਬੀਰ ਸਿੰਘ ਸੁਰਸਿੰਘ ਪ੍ਰਬੰਧਕੀ ਡਾਇਰੈਕਟਰ ਪਾਵਰਕਾਮ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਸਰਪੰਚ ਰਾਜਬੀਰ ਸਿੰਘ ਸੁਰਸਿੰਘ, ਸਾਬਕਾ ਸਰਪੰਚ ਹਰਪਾਲ ਸਿੰਘ ਚੂੰਘ, ਸਾਬਕਾ ਸਰਪੰਚ ਸੇਵਾ ਸਿੰਘ ਮੰਗੋਲ, ਸਰਪੰਚ ਅੰਗਰੇਜ਼ ਸਿੰਘ ਅਲਗੋਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣਾਂ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਦਾ ਅੰਤਿਮ ਸੰਸਕਾਰ 24 ਜੁਲਾਈ ਨੂੰ ਸਵੇਰੇ 10 ਵਜੇ ਦੇ ਕਰੀਬ ਅਲਗੋਂ ਕੋਠੀ ਵਿਖੇ ਕੀਤਾ ਜਾਵੇਗਾ।