JALANDHAR WEATHER

ਭਾਨਾ ਸਿੱਧੂ ਵਲੋਂ ਠੱਗ ਏਜੰਟਾਂ ਖਿਲਾਫ ਸਖਤ ਕਾਰਵਾਈ ਦੀ ਮੰਗ

ਐੱਸ. ਏ. ਐੱਸ. ਨਗਰ, 24 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਇਥੋਂ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਮੀਗਰੇਸ਼ਨ ਠੱਗਾਂ ਖਿਲਾਫ ਭਾਨਾ ਸਿੱਧੂ ਨੇ ਮੋਰਚਾ ਖੋਲ੍ਹਿਆ ਤੇ ਪ੍ਰਸ਼ਾਸਨ ਨੂੰ ਇਕ ਮਹੀਨੇ ਦਾ ਸਮਾਂ ਦਿੱਤਾ। ਕਾਰਵਾਈ ਨਾ ਹੋਣ ਉਤੇ ਸੜਕਾਂ ਉਤੇ ਪੱਕੇ ਮੋਰਚੇ ਲਾਉਣ ਲਈ ਕਿਹਾ ਤੇ ਕਿਹਾ ਕਿ 2021, 2024 ਦੀਆਂ ਹੋਈਆਂ ਐਫ. ਆਈ. ਆਰ. ਉਤੇ ਕੋਈ ਕਾਰਵਾਈ ਕਿਉਂ ਨਹੀਂ ਹੋ ਰਹੀ। ਠੱਗ ਏਜੰਟਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਤੇ ਕਿਹਾ ਕਿ ਇਨ੍ਹਾਂ ਵਿਰੁੱਧ ਸਖਤ ਕਾਨੂੰਨ ਬਣਾਇਆ ਜਾਵੇ।

ਦੱਸ ਦਈਏ ਕਿ ਅੱਜ ਫ਼ਰਜ਼ੀ ਇਮੀਗਰੇਸ਼ਨ ਕੰਪਨੀਆਂ ਤੇ ਫ਼ਰਜ਼ੀ ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਲੋਕਾਂ ਵਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਇਥੇ ਰੈਲੀ ਕੀਤੀ ਗਈ। ਠੱਗੀ ਦਾ ਸ਼ਿਕਾਰ ਲੋਕਾਂ ਵਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਅੰਦਰ ਰੈਲੀ ਕੀਤੀ ਗਈ। ਇਸ ਦੌਰਾਨ ਲੱਖਾ ਸਿਧਾਣਾ, ਭਾਨਾ ਸਿੱਧੂ, ਪਰਮਿੰਦਰ ਸਿੰਘ ਝੋਟਾ, ਅਮਤੋਜ ਸਿੰਘ ਮਾਨ ਤੇ ਨਵਦੀਪ ਸਿੰਘ ਜਲਵੇੜਾ ਦੀ ਅਗਵਾਈ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਕਸਬਿਆਂ ‘ਚ ਚੱਲਦੀਆਂ ਫ਼ਰਜ਼ੀ ਇਮੀਗਰੇਸ਼ਨ ਕੰਪਨੀਆਂ ਤੇ ਟਰੈਵਲ ਏਜੰਟਾਂ ਦੀ ਲੁੱਟ ਦਾ ਸ਼ਿਕਾਰ ਸੈਂਕੜਿਆਂ ਦੀ ਗਿਣਤੀ ਵਿਚ ਇਕੱਠੇ ਹੋਏ ਪੀੜਤ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਗੁਹਾਰ ਲਗਾਉਂਦੀਆਂ ਇਨ੍ਹਾਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕਰਨ ਤੇ ਉਨ੍ਹਾਂ ਤੋਂ ਠੱਗੀ ਰਾਸ਼ੀ ਵਾਪਸ ਕਰਵਾਉਣ ਦੀ ਮੰਗ ਕੀਤੀ।

ਇਸ ਮੌਕੇ ਪੀੜਤ ਨੌਜਵਾਨਾਂ ਵਲੋਂ ਮੁਹਾਲੀ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਲੈਣ ਲਈ ਇਕੱਠ ਵਿਚ ਆਉਣ ਦੀ ਅਪੀਲ ਕੀਤੀ ਗਈ ਅਤੇ ਨਾ ਆਉਣ ਉਤੇ ਮੰਗ-ਪੱਤਰ ਦੇਣ ਲਈ ਡੀ.ਸੀ. ਦਫ਼ਤਰ ਤੱਕ ਪੈਦਲ ਮਾਰਚ ਕਰਨ ਦਾ ਐਲਾਨ ਕਰ ਦਿੱਤਾ। ਇਸ ਐਲਾਨ ਤੋਂ ਬਾਅਦ ਮੌਕੇ ਉਤੇ ਮੌਜੂਦ ਹਰਸਿਮਰਨ ਸਿੰਘ ਬੱਲ ਤੇ ਹਰਸਿਮਰਤ ਸਿੰਘ ਛੇਤਰਾਂ ਦੋਵੇਂ ਡੀ.ਐਸ.ਪੀ. ਨੇ ਸਥਿਤੀ ਨੂੰ ਸੰਭਾਲਦਿਆਂ ਪੀੜਤ ਨੌਜਵਾਨਾਂ ਨੂੰ ਸ਼ਾਂਤ ਕੀਤਾ ਤੇ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। 

ਮੁਹਾਲੀ ਦੀ ਐਸ. ਡੀ. ਐਮ. ਦਮਨਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਜਦੋਂ ਵੀ ਫ਼ਰਜ਼ੀ ਇਮੀਗਰੇਸ਼ਨ ਕੰਪਨੀਆਂ ਤੇ ਫ਼ਰਜ਼ੀ ਟਰੈਵਲ ਏਜੰਟਾਂ ਖ਼ਿਲਾਫ਼ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਹ ਤੁਰੰਤ ਕਾਰਵਾਈ ਕਰਦੇ ਹਨ। ਉਹ ਇਨ੍ਹਾਂ ਖ਼ਿਲਾਫ਼ ਨਿਰੰਤਰ ਕਾਰਵਾਈ ਕਰ ਰਹੇ ਹਨ ਅਤੇ ਉਹ ਇਸ ਲੜਾਈ ਵਿਚ ਪੀੜਤ ਪਰਿਵਾਰਾਂ ਨਾਲ ਹਨ ਤੇ ਸਾਰੇ ਪੀੜਤਾਂ ਦੇ ਮਸਲਿਆਂ ਦਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਆਗੂਆਂ ਦਾ ਵਫ਼ਦ ਡੀ.ਸੀ. ਨੂੰ ਮਿਲਿਆ ਤੇ ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਸੌਂਪਿਆ ਤੇ ਡੀ.ਸੀ. ਮੁਹਾਲੀ ਨੇ ਆਗੂਆਂ ਨੂੰ ਉਨ੍ਹਾਂ ਦਾ ਮੰਗ-ਪੱਤਰ ਪੰਜਾਬ ਦੇ ਰਾਜਪਾਲ ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਣ ਦਾ ਭਰੋਸਾ ਦਿੱਤਾ। ਇਸ ਦੌਰਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਸਰਕਾਰ ਤੋਂ ਫ਼ਰਜ਼ੀ ਇਮੀਗਰੇਸ਼ਨ ਕੰਪਨੀਆਂ ਵਲੋਂ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਕੰਪਨੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ,ਪੀੜਤ ਨੌਜਵਾਨਾਂ ਤੋਂ ਠੱਗੀ ਰਾਸ਼ੀ ਵਾਪਸ ਕਰਵਾਉਣ ਅਤੇ ਪੰਜਾਬ ਪਰਵੈਨਸ਼ਨ ਆਫ਼ ਹਿਊਮਨ ਸਮੱਗਲਿੰਗ ਵਿਚ ਸੋਧ ਕਰਕੇ ਹਰਿਆਣੇ ਦੀ ਤਰਜ਼ ਉਤੇ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ