ਲੋਕਾਂ ਦੇ ਹੋਏ ਨੁਕਸਾਨ ਦੀ ਸੂਬਾ ਸਰਕਾਰ ਕਰੇਗੀ ਹਰ ਸੰਭਵ ਮਦਦ - ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ

ਮੋਗਾ, 24 ਜੁਲਾਈ-ਐਮ.ਐਲ.ਏ. ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਨਹਿਰੀ ਵਿਭਾਗ ਦੇ ਜਿਹੜੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਇਹ ਸਭ ਕੁਝ ਹੋਇਆ, ਉਨ੍ਹਾਂ ਅਧਿਕਾਰੀਆਂ ਨੂੰ ਮੰਤਰੀ ਵਰਿੰਦਰ ਗੋਇਲ ਦੇ ਧਿਆਨ ਵਿਚ ਲਿਆਂਦਾ ਗਿਆ ਹੈ। ਮੰਤਰੀ ਜੀ ਵਲੋਂ ਵਿਭਾਗ ਦੇ ਕਰਮਚਾਰੀਆਂ ਨੂੰ ਸਸਪੈਂਡ ਕੀਤਾ ਗਿਆ ਹੈ ਤੇ ਪੰਜਾਬ ਸਰਕਾਰ ਵਲੋਂ ਜਿਹੜਾ ਆਮ ਲੋਕਾਂ ਦਾ ਨੁਕਸਾਨ ਹੋਇਆ ਹੈ, ਉਸ ਦਾ ਮੁਆਵਜ਼ਾ ਦੇਣ ਦੀ ਗੱਲ ਵੀ ਕਹੀ ਗਈ ਹੈ।