ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੀ.ਜੀ.ਆਈ. ਤੋਂ ਮਿਲੀ ਛੁੱਟੀ

ਚੰਡੀਗੜ੍ਹ, 24 ਜੁਲਾਈ-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੀ.ਜੀ.ਆਈ. ਤੋਂ ਛੁੱਟੀ ਮਿਲ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਚੰਡੀਗੜ੍ਹ ਦੇ PGI ਦਾਖਲ ਕਰਵਾਇਆ ਗਿਆ ਸੀ। ਪੈਰ ਤਿਲਕਣ ਕਾਰਨ ਸੱਟ ਲੱਗ ਗਈ ਹੈ। ਡਾਕਟਰਾਂ ਵਲੋਂ ਇਲਾਜ ਕੀਤਾ ਜਾ ਰਿਹਾ ਸੀ।
ਰਾਜਸਥਾਨ ਦੇ ਰਹਿਣ ਵਾਲੇ ਕਟਾਰੀਆ ਨੂੰ 31 ਜੁਲਾਈ 2024 ਨੂੰ ਪੰਜਾਬ ਦਾ ਰਾਜਪਾਲ ਅਤੇ ਚੰਡੀਗੜ੍ਹ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਸੀ। ਉਨ੍ਹਾਂ ਨੂੰ ਤਤਕਾਲੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਅਸਤੀਫ਼ੇ ਤੋਂ ਬਾਅਦ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਨਿਯੁਕਤ ਕੀਤਾ ਸੀ।