JALANDHAR WEATHER

ਨਸ਼ੇੜੀ ਪੁੱਤ ਤੋਂ ਦੁਖੀ ਹੋ ਕੇ ਮਾਂ ਵਲੋਂ ਖੁਦਕੁਸ਼ੀ

ਪਠਾਨਕੋਟ, 25 ਜੁਲਾਈ (ਵਿਨੋਦ)-ਪਠਾਨਕੋਟ ਵਿਚ ਨਸ਼ੇੜੀ ਪੁੱਤ ਤੋਂ ਦੁਖੀ ਹੋ ਕੇ ਇਕ ਮਾਂ ਵਲੋਂ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਮਨਜੀਤ ਕੌਰ ਪਤਨੀ ਸੁਰਿੰਦਰ ਪਾਲ ਸਿੰਘ ਵਾਸੀ ਪਠਾਨਕੋਟ ਦੇ ਰੂਪ ਵਿਚ ਹੋਈ ਹੈ। ਮ੍ਰਿਤਕਾ ਦੇ ਪਤੀ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਇਕ ਨਸ਼ੇੜੀ ਹੈ ਜੋ ਕਿ ਆਏ ਦਿਨ ਨਸ਼ੇ ਲਈ ਪੈਸੇ ਮੰਗਦਾ ਸੀ ਅਤੇ ਮਾਂ-ਬਾਪ ਨੂੰ ਤੰਗ ਕਰਦਾ ਸੀ, ਜਿਸ ਕਾਰਨ ਘਰ ਵਿਚ ਅਕਸਰ ਕਲੇਸ਼ ਰਹਿੰਦਾ ਸੀ।

ਉਸ ਨੇ ਦੱਸਿਆ ਕਿ ਕੱਲ੍ਹ ਵੀ ਉਸਦੇ ਬੇਟੇ ਵਲੋਂ ਮਾਂ ਨੂੰ ਪੈਸੇ ਮੰਗਣ ਲਈ ਤਿੱਖਾ ਹਥਿਆਰ ਦੱਸਿਆ ਗਿਆ, ਜਿਸ ਤੋਂ ਦੁਖੀ ਹੋ ਕੇ ਮਾਂ ਮਨਜੀਤ ਕੌਰ ਵਲੋਂ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰ ਲਈ। ਦੂਜੇ ਪਾਸੇ ਡਵੀਜ਼ਨ ਨੰਬਰ ਇਕ ਦੀ ਪੁਲਿਸ ਵਲੋਂ ਉਨ੍ਹਾਂ ਦੇ ਬੇਟੇ ਅਵਤਾਰ ਸਿੰਘ ਉਰਫ ਸਾਹਿਲ ਵਾਸੀ ਪਠਾਨਕੋਟ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ 108 ਬੀ. ਐਨ. ਐਸ. ਤਹਿਤ ਮਾਮਲਾ ਦਰਜ ਕਰ ਲਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ