JALANDHAR WEATHER

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਕਾਰਗਿਲ ਵਿਜੇ ਦਿਵਸ 'ਤੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 26 ਜੁਲਾਈ-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਟਵੀਟ ਰਾਹੀਂ ਕਾਰਗਿਲ ਵਿਜੇ ਦਿਵਸ ਦੇ ਮੌਕੇ 'ਤੇ ਲਿਖਿਆ, ਮੈਂ ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦੀ ਹਾਂ। ਇਹ ਦਿਨ ਸਾਡੇ ਜਵਾਨਾਂ ਦੀ ਅਸਾਧਾਰਨ ਬਹਾਦਰੀ, ਹਿੰਮਤ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਤੀਕ ਹੈ। ਰਾਸ਼ਟਰ ਲਈ ਉਨ੍ਹਾਂ ਦਾ ਸਮਰਪਣ ਅਤੇ ਸਰਵਉੱਚ ਬਲੀਦਾਨ ਹਮੇਸ਼ਾ ਲਈ ਇਸ ਦੇ ਨਾਗਰਿਕਾਂ ਨੂੰ ਪ੍ਰੇਰਿਤ ਕਰੇਗਾ। ਜੈ ਹਿੰਦ, ਜੈ ਭਾਰਤ।

ਮੁਰਮੂ ਨੇ ਕਿਹਾ ਕਿ ਦੇਸ਼ ਪ੍ਰਤੀ ਸੈਨਿਕਾਂ ਦਾ ਸਮਰਪਣ ਅਤੇ ਸਰਵਉੱਚ ਬਲੀਦਾਨ ਹਮੇਸ਼ਾ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰੇਗਾ। ਕਾਰਗਿਲ ਵਿਜੇ ਦਿਵਸ ਹਰ ਸਾਲ 26 ਜੁਲਾਈ ਨੂੰ ਮਨਾਇਆ ਜਾਂਦਾ ਹੈ। 1999 ਵਿਚ ਇਸ ਦਿਨ, ਭਾਰਤੀ ਫੌਜ ਨੇ 'ਆਪ੍ਰੇਸ਼ਨ ਵਿਜੇ' ਦੀ ਸਫਲਤਾ ਦਾ ਐਲਾਨ ਕੀਤਾ ਸੀ। ਉਸ ਸਮੇਂ ਭਾਰਤ ਨੇ ਕਾਰਗਿਲ, ਲੱਦਾਖ ਵਿਚ ਪਾਕਿਸਤਾਨੀ ਘੁਸਪੈਠੀਆਂ ਨਾਲ ਤਿੰਨ ਮਹੀਨੇ ਲੰਬੇ ਸੰਘਰਸ਼ ਤੋਂ ਬਾਅਦ ਜਿੱਤ ਪ੍ਰਾਪਤ ਕੀਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ