ਕੰਬੋਡੀਆ 'ਚ ਭਾਰਤੀ ਦੂਤਾਵਾਸ ਵਲੋਂ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

ਨਵੀਂ ਦਿੱਲੀ, 26 ਜੁਲਾਈ-ਕੰਬੋਡੀਆ ਵਿਚ ਭਾਰਤੀ ਦੂਤਾਵਾਸ ਨੇ ਦੇਸ਼ ਵਿਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਇਕ ਸਲਾਹ ਜਾਰੀ ਕੀਤੀ ਹੈ। ਦੱਸ ਦਈਏ ਕਿ ਇਥੇ ਯੁੱਧ ਦੇ ਚਲਦਿਆਂ ਇਹ ਫੈਸਲਾ ਲਿਆ ਗਿਆ ਹੈ ਤੇ ਕੰਬੋਡੀਆ ਦੇ ਅਧਿਕਾਰੀਆਂ ਨੇ ਥਾਈਲੈਂਡ ਨਾਲ ਲੜਾਈ ਵਿਚ 12 ਨਵੀਆਂ ਮੌਤਾਂ ਦੀ ਰਿਪੋਰਟ ਦਿੱਤੀ ਹੈ, ਜਿਸ ਨਾਲ ਕੁੱਲ ਮੌਤਾਂ ਦੀ ਗਿਣਤੀ 32 ਹੋ ਗਈ ਹੈ।