ਗੁਰਦੁਆਰਾ ਸਾਹਿਬ ਦੇ ਮੇਨ ਗੇਟ ਅਤੇ ਲੰਗਰ ਹਾਲ ਦੇ ਤੋੜੇ ਜਿੰਦਰੇ, ਤਸਵੀਰਾਂ ਸੀਸੀਟੀਵੀ ਕੈਮਰੇ ਚ' ਕੈਦ

ਮੱਖੂ (ਫ਼ਿਰੋਜ਼ਪੁਰ), 26 ਜੁਲਾਈ (ਕੁਲਵਿੰਦਰ ਸਿੰਘ ਸੰਧੂ) - ਬਲਾਕ ਮੱਖੂ ਦੇ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਚਰਨ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਕੱਲ੍ਹ ਰਾਤ 2 ਵਜੇ ਦੇ ਕਰੀਬ ਅਣਪਛਾਤੇ ਵਿਅਕਤੀ ਵਲੋਂ ਗੁਰਦੁਆਰਾ ਸਾਹਿਬ ਦੇ ਮੇਨ ਗੇਟ ਅਤੇ ਲੰਗਰ ਹਾਲ ਦੇ ਜਿੰਦਰੇ ਤੋੜੇ ਗਏ ਅਤੇ ਬਾਅਦ ਵਿਚ ਦਰਬਾਰ ਸਾਹਿਬ ਦੇ ਦਰਵਾਜ਼ੇ ਦਾ ਜਿੰਦਰਾ ਤੋੜਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਵਿਚ ਉਹ ਕਾਮਯਾਬ ਨਹੀਂ ਹੋ ਸਕਿਆ।
ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੀ ਤਸਵੀਰ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਇਸ ਵਿਅਕਤੀ ਵਲੋਂ ਕੋਈ ਵੀ ਸਮਾਨ ਚੋਰੀ ਨਹੀਂ ਕੀਤਾ ਗਿਆ, ਹੋ ਸਕਦਾ ਹੈ ਕਿ ਇਹ ਜਿੰਦਰੇ ਤੋੜ ਕੇ ਆਪਣੇ ਹੋਰ ਸਾਥੀਆਂ ਨੂੰ ਬੁਲਾਉਣ ਗਿਆ ਹੋਵੇ।ਇਸ ਦੇ ਖ਼ਿਲਾਫ਼ ਥਾਣਾ ਮੱਖੂ ਵਿਚ ਅਸੀਂ ਦਰਖਾਸਤ ਦੇ ਦਿੱਤੀ ਗਈ ਹੈ ਤੇ ਪੁਲਿਸ ਪ੍ਰਸ਼ਾਸਨ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਇਹ ਤਾਂ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਇਹ ਵਿਅਕਤੀ ਕਿਸ ਮਨਸੂਬੇ ਨਾਲ ਗੁਰਦੁਆਰਾ ਸਾਹਿਬ ਦੇ ਜਿੰਦਰੇ ਤੋੜ ਕੇ ਅੰਦਰ ਦਾਖ਼ਲ ਹੋਇਆ ਹੈ।