ਤਾਮਿਲਨਾਡੂ : ਪ੍ਰਧਾਨ ਮੰਤਰੀ ਮੋਦੀ ਵਲੋਂ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਟੂਟੀਕੋਰਿਨ, 26 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲਦੀਵ ਤੋਂ ਵਾਪਸ ਆਉਂਦਿਆਂ ਹੀ ਤਾਮਿਲਨਾਡੂ ਦੇ ਟੂਟੀਕੋਰਿਨ ਵਿਖੇ ਇਕ ਜਨਤਕ ਸਮਾਗਮ ਵਿਚ 4,900 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਪਿਛਲੇ ਸਾਲ ਫਰਵਰੀ ਵਿਚ, ਮੈਂ ਤਾਮਿਲਨਾਡੂ ਦੇ ਥੂਥੁਕੁੜੀ ਵਿਚ ਸੈਂਕੜੇ ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਮੈਂ ਵੀਓ ਚਿਦੰਬਰਨਾਰ ਬੰਦਰਗਾਹ 'ਤੇ ਆਊਟਰ ਹਾਰਬਰ ਕੰਟੇਨਰ ਟਰਮੀਨਲ ਦਾ ਨੀਂਹ ਪੱਥਰ ਵੀ ਰੱਖਿਆ... ਅੱਜ, ਮੈਂ 4,800 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖ ਰਿਹਾ ਹਾਂ ਅਤੇ ਉਦਘਾਟਨ ਕਰ ਰਿਹਾ ਹਾਂ। ਮੈਂ ਇਨ੍ਹਾਂ ਮਹੱਤਵਪੂਰਨ ਪਹਿਲਕਦਮੀਆਂ ਲਈ ਤਾਮਿਲਨਾਡੂ ਦੇ ਲੋਕਾਂ ਨੂੰ ਦਿਲੋਂ ਵਧਾਈਆਂ ਦਿੰਦਾ ਹਾਂ..."।