ਭਾਰਤੀ ਮੌਸਮ ਵਿਭਾਗ ਵਲੋਂ ਅੱਜ ਮੁੰਬਈ ਲਈ 'ਯੈਲੋ ਅਲਰਟ' ਜਾਰੀ

ਮੁੰਬਈ, 27 ਜੁਲਾਈ - ਮੁੰਬਈ ਵਿਚ ਮੀਂਹ ਦਾ ਕਹਿਰ ਜਾਰੀ ਹੈ। ਭਾਰਤੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 24 ਘੰਟਿਆਂ ਤੱਕ ਮੁੰਬਈ ਦੇ ਕਈ ਇਲਾਕਿਆਂ ਵਿਚ ਭਾਰੀ ਬਾਰਿਸ਼ ਜਾਰੀ ਰਹੇਗੀ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਅਨੁਸਾਰ ਮੁੰਬਈ, ਨਵੀਂ ਮੁੰਬਈ ਅਤੇ ਠਾਣੇ ਵਿਚ ਤੇਜ਼ ਬਾਰਿਸ਼ ਦੇ ਨਾਲ ਨਾਲ ਤੂਫਾਨ ਆਉਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ ਰਾਏਗੜ੍ਹ ਅਤੇ ਰਤਨਾਗਿਰੀ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਸਤਾਰਾ ਅਤੇ ਪੁਣੇ ਦੇ ਕਈ ਇਲਾਕਿਆਂ ਨੂੰ ਵੀ ਅਲਰਟ 'ਤੇ ਰੱਖਿਆ ਗਿਆ ਹੈ। ਇਸ ਦੌਰਾਨ ਗਰਜ-ਤੂਫਾਨ ਆਉਣ ਦੀ ਸੰਭਾਵਨਾ ਹੈ। ਨਾਲ ਹੀ ਬਿਜਲੀ ਡਿੱਗਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।