JALANDHAR WEATHER

ਐਸਬੀਆਈ ਬਰਾਂਚ ਦੇ ਏਟੀਐਮ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਤੋੜਨ ਦੀ ਕੀਤੀ ਕੋਸ਼ਿਸ਼

 ਪਾਤੜਾਂ (ਪਟਿਆਲਾ), 27 ਜੁਲਾਈ (ਗੁਰਇਕਬਾਲ ਸਿੰਘ ਖ਼ਾਲਸਾ) - ਪਾਤੜਾਂ ਸ਼ਹਿਰ ਦੀ ਜਾਖੜ ਰੋਡ ਉੱਤੇ ਖੁੱਲ੍ਹੀ ਹੋਈ ਐਸਬੀਆਈ ਦੀ ਮੁੱਖ ਬਰਾਂਚ ਦੇ ਵਿਚ ਸਵੇਰੇ ਕੋਈ ਪੌਣੇ ਕੁ ਚਾਰ ਵਜੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਬੈਂਕ ਦੇ ਬਾਹਰ ਲੱਗੇ ਏਟੀਐਮ ਨੂੰ ਕਟਰ ਨਾਲ ਕੱਟ ਕੇ ਉਸ ਵਿਚੋਂ ਕੈਸ਼ ਚੋਰੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਐਸਬੀਆਈ ਦੀ ਪਾਤੜਾਂ ਦੀ ਇਹ ਵੱਡੀ ਬਰਾਂਚ ਹੈ ਜਿੱਥੇ ਬੈਂਕ ਦੀ ਆਪਣੀ ਵੀ ਸੁਰੱਖਿਆ ਹਰ ਸਮੇਂ ਮੌਜੂਦ ਰਹਿੰਦੀ ਹੈ, ਪਰ ਇਸ ਦੇ ਬਾਵਜੂਦ ਵੀ ਇਹ ਘਟਨਾ ਵਾਪਰੀ ਹੈ, ਜਿਸ ਨੂੰ ਲੈ ਕੇ ਸ਼ਹਿਰ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਇਸ ਸੰਬੰਧੀ ਪਾਤੜਾਂ ਸ਼ਹਿਰੀ ਚੌਂਕੀ ਦੇ ਇੰਚਾਰਜ ਕੁਲਬੀਰ ਸਿੰਘ ਨੇ ਦੱਸਿਆ ਕਿ ਇਹ ਇਸ ਮਾਮਲੇ ਦੀ ਪੜਤਾਲ ਜਾਰੀ ਹੈ । ਬੈਂਕ ਨਾਲ ਸੰਬੰਧਿਤ ਉੱਚ ਅਧਿਕਾਰੀਆਂ ਦੇ ਆਉਣ ਤੋਂ ਬਾਅਦ ਸੀਸੀਟੀਵੀ ਕੈਮਰੇ ਵੇਖ ਕੇ ਵਿਅਕਤੀਆਂ ਦੀ ਪਹਿਚਾਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਨੂੰ ਲੈ ਕੇ ਪੂਰੇ ਇਲਾਕੇ ਵਿਚ ਟੀਮਾਂ ਗਸ਼ਤ ਕਰ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ