ਜਲੰਧਰ ਸਿਵਲ ਹਸਪਤਾਲ ਵਿਚ ਆਕਸੀਜਨ ਦੀ ਸਪਲਾਈ ਘਟਣ ਨਾਲ 3 ਮਰੀਜ਼ਾਂ ਦੀ ਮੌਤ

ਜਲੰਧਰ, 27 ਜੁਲਾਈ- ਪੰਜਾਬ ਦੇ ਜਲੰਧਰ ਦੇ ਸਿਵਲ ਹਸਪਤਾਲ ਦੇ ਟਰਾਮਾ ਵਾਰਡ ਵਿਚ ਆਕਸੀਜਨ ਦੀ ਸਪਲਾਈ ਵਿਚ ਅਚਾਨਕ ਕਮੀ ਆਉਣ ਨਾਲ 3 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਨੂੰ ਲੈ ਕੇ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ। ਇਸੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਦੇ ਐਸ.ਐਮ.ਓ. ਵਿਨੇ ਆਨੰਦ ਨੇ ਕਿਹਾ ਕਿ ਹਸਪਤਾਲ ਵਿਚ 3 ਮਰੀਜ਼ਾਂ ਦੀ ਮੌਤ ਹੋਈ ਹੈ। ਇਹ ਤਿੰਨੋਂ ਮਰੀਜ਼ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਸਨ, ਜਿਨ੍ਹਾਂ ਵਿਚੋਂ ਇਕ ਸੱਪ ਦੇ ਡੰਗਣ ਦਾ ਮਰੀਜ਼ ਸੀ ਅਤੇ ਇਕ ਟੀਬੀ ਦਾ ਮਰੀਜ਼ ਸੀ।