JALANDHAR WEATHER

ਮੰਡੀ ’ਚ ਫੱਟਿਆ ਬੱਦਲ, 2 ਦੀ ਮੌਤ

ਸ਼ਿਮਲਾ, 29 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਚ ਸੋਮਵਾਰ ਦੇਰ ਰਾਤ ਬੱਦਲ ਫਟਣ ਦੀ ਘਟਨਾ ਵਾਪਰੀ। ਇਸ ਵਿਚ ਹੁਣ ਤੱਕ 2 ਲੋਕਾਂ ਦੀ ਮੌਤ ਹੋ ਗਈ ਹੈ ਅਤੇ 2 ਹੋਰ ਲਾਪਤਾ ਹਨ। ਇਸ ਦੌਰਾਨ 15 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਹੈ। ਭਾਰੀ ਬਰਸਾਤ ਨੂੰ ਦੇਖਦੇ ਹੋਏ ਚੰਡੀਗੜ੍ਹ-ਮਨਾਲੀ ਅਤੇ ਮੰਡੀ-ਜੋਗਿੰਦਰਨਗਰ ਚਾਰ ਮਾਰਗੀ ਬੰਦ ਕਰ ਦਿੱਤੇ ਗਏ ਹਨ।


ਦੱਸ ਦੇਈਏ ਕਿ ਦੇਸ਼ ਭਰ ਵਿਚ ਮੀਂਹ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅੱਜ ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਪੱਛਮੀ ਉੱਤਰ ਪ੍ਰਦੇਸ਼, ਬਿਹਾਰ ਲਈ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਪੂਰਬੀ ਰਾਜਸਥਾਨ ਦੇ 14 ਜ਼ਿਲ੍ਹਿਆਂ ਲਈ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ