JALANDHAR WEATHER

ਅੱਜ ਹੋਵੇਗੀ ਪੰਜਾਬ ਕੈਬਿਨਟ ਦੀ ਮੀਟਿੰਗ

ਚੰਡੀਗੜ੍ਹ, 30 ਜੁਲਾਈ- ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ 'ਤੇ ਹੋਵੇਗੀ। ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਦੌਰਾਨ ਮੁੱਖ ਮੰਤਰੀ ਲੈਂਡ ਪੂਲਿੰਗ 'ਤੇ ਫੀਡਬੈਕ ਲੈਣਗੇ।

ਇਸ ਦੇ ਨਾਲ ਹੀ ਕੁਝ ਵਿਭਾਗਾਂ ਅਤੇ ਸਿਹਤ ਵਿਭਾਗ ਵਿਚ ਭਰਤੀ ਸੰਬੰਧੀ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ। ਇਸ ਮੀਟਿੰਗ ਨਾਲ ਸੰਬੰਧਿਤ ਫੈਸਲਿਆਂ ਦੀ ਜਾਣਕਾਰੀ ਦੇਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਪਹਿਰ 2 ਵਜੇ ਪ੍ਰੈਸ ਕਾਨਫਰੰਸ ਬੁਲਾਈ ਹੈ। ਪ੍ਰੈਸ ਕਾਨਫਰੰਸ ਪੰਜਾਬ ਭਵਨ ਵਿਖੇ ਹੋਵੇਗੀ। ਇਸ ਵਿਚ ਸਰਕਾਰ ਮੀਟਿੰਗ ਲਈ ਫੈਸਲਿਆਂ ਬਾਰੇ ਦੱਸੇਗੀ।

ਪਹਿਲਾਂ ਹੋਈ ਕੈਬਨਿਟ ਮੀਟਿੰਗ ਵਿਚ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਸੀ। ਉਸ ਸਮੇਂ ਗਰੁੱਪ ਡੀ ਦੀ ਭਰਤੀ ਲਈ ਉਮਰ ਸੀਮਾ ਵਧਾ ਕੇ 37 ਸਾਲ ਕਰ ਦਿੱਤੀ ਗਈ ਸੀ। ਇਸ ਦੇ ਨਾਲ ਹੀ ਨਕਲੀ ਬੀਜਾਂ ਨਾਲ ਸੰਬੰਧਿਤ ਐਕਟ ਦੀਆਂ ਧਾਰਾਵਾਂ ਵਿਚ ਸੋਧ ਕੀਤੀ ਗਈ ਹੈ ਅਤੇ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ