JALANDHAR WEATHER

ਕਿਸਾਨਾਂ ਦੀ ਤਬਾਹੀ ਲਈ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ - ਪ੍ਰਧਾਨ ਸੰਮੀ ਠੁੱਲੀਵਾਲ

ਮਹਿਲ ਕਲਾਂ (ਬਰਨਾਲਾ), 30 ਜੁਲਾਈ (ਅਵਤਾਰ ਸਿੰਘ ਅਣਖੀ) - ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕਿਸਾਨਾਂ ਨੂੰ ਖ਼ਤਮ ਕਰਨ ਲਈ ਬਣਾਈ ਲੈਂਡ ਪੂਲਿੰਗ ਨੀਤੀ ਨੂੰ ਸੂਬਾ ਸਰਕਾਰ ਵਲੋਂ ਤੁਰੰਤ ਰੱਦ ਕੀਤਾ ਜਾਵੇ। ਇਹ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।

ਉਨ੍ਹਾਂ ਦੋਸ਼ ਲਾਇਆ ਕਿ ਇਹ ਨੀਤੀ ਭਾਜਪਾ ਦੀ ਸਰਪ੍ਰਸਤੀ ਹੇਠ ਲਾਗੂ ਕੀਤੀ ਜਾ ਰਹੀ ਹੈ, ਜੋ ਕਿ ਪੰਜਾਬ ਦੇ ਕਿਸਾਨਾਂ ਲਈ ਉਜਾੜੇ ਦਾ ਕਾਰਨ ਬਣੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਜ਼ਿਮੀਦਾਰ ਨੂੰ ਆਪਣੇ ਹੱਕ ਦੀ ਜ਼ਮੀਨ ਛੱਡਣ ਲਈ ਮਜ਼ਬੂਰ ਕਰਨਾ ਜਾਂ ਬਿਨਾਂ ਅਮਲੀ ਮੁਆਵਜ਼ੇ ਦੇ ਨੀਤੀਆਂ ਲਾਗੂ ਕਰਨਾ ਗ਼ਲਤ ਹੈ।।ਉਨ੍ਹਾਂ ਆਖਿਆ ਕਿ ਜਿੱਥੇ ਭਾਜਪਾ ਦੀ ਪਿਛਲੇ ਚੋਣਾਂ ਦੌਰਾਨ ਪਿੰਡਾਂ 'ਚ ਐਂਟਰੀ ਵੀ ਰੋਕੀ ਗਈ ਸੀ, ਉਥੇ ਹੀ ਹੁਣ 'ਆਪ' ਸਰਕਾਰ ਕਿਸਾਨਾਂ ਦੀ ਜ਼ਮੀਨ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਦੇਸ਼ ਦੇ ਅੰਨ੍ਹਦਾਤੇ ਨਾਲ ਸਰਾਸਰ ਧੋਖਾ ਹੈ। ਸ਼ੰਮੀ ਠੁੱਲੀਵਾਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਲੈਂਡ ਪੂਲਿੰਗ ਨੀਤੀ ਤੁਰੰਤ ਰੱਦ ਨਾ ਕੀਤੀ ਗਈ ਤਾਂ ਕਾਂਗਰਸ ਪਾਰਟੀ ਕਿਸਾਨਾਂ ਨਾਲ ਮਿਲ ਕੇ ਪਿੰਡ ਪਿੰਡ 'ਚ ਵੱਡਾ ਵਿਰੋਧ ਸ਼ੁਰੂ ਕਰੇਗੀ। ਪ੍ਰਧਾਨ ਸ਼ੰਮੀ ਠੁੱਲੀਵਾਲ ਨੇ ਸਮੂਹ ਕਿਸਾਨਾਂ ਨੂੰ ਇਸ ਮਾਰੂ ਨੀਤੀ ਦੇ ਵਿਰੁੱਧ ਲਾਮਬੰਦ ਹੋਣ ਦੀ ਅਪੀਲ ਕੀਤੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ