JALANDHAR WEATHER

ਉਧਮਪੁਰ ਜ਼ਿਲ੍ਹੇ ਦੇ ਦੋ ਅਧਿਆਪਕਾਂ ਦੀ ਹਾਦਸੇ 'ਚ ਮੌਤ

ਜੰਮੂ-ਕਸ਼ਮੀਰ, 30 ਜੁਲਾਈ-ਜੰਮੂ-ਕਸ਼ਮੀਰ ਵਿਚ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਉਧਮਪੁਰ ਜ਼ਿਲ੍ਹੇ ਦੇ ਦੋ ਸਰਕਾਰੀ ਅਧਿਆਪਕਾਂ ਦੀ ਸੜਕ ਹਾਦਸੇ ਵਿਚ ਵਹਿ ਜਾਣ ਕਾਰਨ ਮੌਤ ਹੋ ਗਈ ਹੈ। ਉਧਮਪੁਰ ਜ਼ਿਲ੍ਹੇ ਦੇ ਗੋਰਡੀ ਦੇ ਦੋ ਅਧਿਆਪਕ 4 ਦਿਨਾਂ ਦੀ ਸਿਖਲਾਈ ਲਈ ਗਏ ਸਨ, ਜਿਸ ਤੋਂ ਬਾਅਦ ਉਹ ਸਨਾਸਰ ਵੱਲ ਜਾ ਰਹੇ ਸਨ ਕਿ ਅਚਾਨਕ ਉਨ੍ਹਾਂ ਦਾ ਮੋਟਰਸਾਈਕਲ ਸੜਕ ਤੋਂ ਤਿਲਕ ਗਿਆ ਅਤੇ ਇਕ ਨਾਲੇ ਵਿਚ ਡਿੱਗ ਗਿਆ ਅਤੇ ਦੋਵਾਂ ਦੀ ਮੌਤ ਹੋ ਗਈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਮ੍ਰਿਤਕ ਅਧਿਆਪਕਾਂ ਦੀ ਪਛਾਣ ਜਗਦੇਵ ਸਿੰਘ ਅਤੇ ਸੰਜੇ ਕੁਮਾਰ ਵਜੋਂ ਹੋਈ ਹੈ। ਇਸ ਖ਼ਬਰ ਕਾਰਨ ਪੂਰੇ ਇਲਾਕੇ ਵਿਚ ਸੋਗ ਦਾ ਮਾਹੌਲ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ