JALANDHAR WEATHER

ਅੰਮ੍ਰਿਤਸਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 6 ਕਾਬੂ - ਡੀ.ਜੀ.ਪੀ. ਪੰਜਾਬ

ਚੰਡੀਗੜ੍ਹ, 31 ਜੁਲਾਈ-ਗੈਰ-ਕਾਨੂੰਨੀ ਫਾਰਮਾ ਓਪੀਔਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ 35 ਗੋਲੀਆਂ ਦੀ ਇਕ ਛੋਟੀ ਜਿਹੀ ਬਰਾਮਦਗੀ ਤੋਂ ਸ਼ੁਰੂ ਹੋਈ ਇਕ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਹੈ ਜੋ ਕਿ ਹਰਿਦੁਆਰ, ਉੱਤਰਾਖੰਡ ਵਿਚ ਇਕ ਨਿਰਮਾਣ ਯੂਨਿਟ ਤੱਕ ਪਹੁੰਚੀ। ਕ੍ਰਮਵਾਰ ਖੁਲਾਸਿਆਂ ਅਤੇ ਛਾਪਿਆਂ ਦੇ ਆਧਾਰ 'ਤੇ, ਕੈਮਿਸਟ, ਵਿਤਰਕ ਅਤੇ ਲੂਸੈਂਟ ਬਾਇਓਟੈੱਕ ਲਿਮਟਿਡ ਦੇ ਪਲਾਂਟ ਮੁਖੀ ਸਮੇਤ 6 ਗ੍ਰਿਫਤਾਰੀਆਂ ਕੀਤੀਆਂ ਗਈਆਂ। ਹੋਰ ਜਾਂਚ ਜਾਰੀ ਹੈ।

ਕੁੱਲ ਰਿਕਵਰੀ 70,000 ਤੋਂ ਵੱਧ ਨਸ਼ੀਲੀਆਂ ਗੋਲੀਆਂ, 7.65 ਲੱਖ ਡਰੱਗ ਮਨੀ, ਨਸ਼ੀਲਾ 325 ਕਿਲੋਗ੍ਰਾਮ ਕੱਚਾ ਮਾਲ ਬਰਾਮਦ ਕੀਤਾ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਮੁੱਖ ਫਾਰਮਾ ਯੂਨਿਟਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਰਿਕਾਰਡਾਂ ਦੀ ਜਾਂਚ ਕੀਤੀ ਗਈ ਹੈ। ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ