ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਕਿਸਾਨਾਂ ਲਈ ਵੱਡਾ ਐਲਾਨ

ਨਵੀਂ ਦਿੱਲੀ, 31 ਜੁਲਾਈ-ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਰਕਾਰ ਨੇ ਕਿਸਾਨਾਂ ਲਈ ਇਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਸੈਣੀ ਨੇ 2025 ਵਿਚ ਹਾੜ੍ਹੀ ਦੀ ਫਸਲ ਦੇ ਨੁਕਸਾਨ ਲਈ 22,617 ਕਿਸਾਨਾਂ ਲਈ ਕੁੱਲ 52.14 ਕਰੋੜ ਰੁਪਏ ਦਾ ਮੁਆਵਜ਼ਾ ਜਾਰੀ ਕੀਤਾ ਹੈ।