JALANDHAR WEATHER

19 ਕਿੱਲੋ ਵਾਲਾ ਗੈਸ ਸਿਲੰਡਰ ਹੋਇਆ ਸਸਤਾ

ਨਵੀਂ ਦਿੱਲੀ, 1 ਅਗਸਤ- ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਕਟੌਤੀ ਕਰ ਦਿੱਤੀ ਹੈ। 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ 33.50 ਰੁਪਏ ਘਟਾ ਦਿੱਤੀ ਗਈ ਹੈ, ਜੋ 1 ਅਗਸਤ, 2025 ਤੋਂ ਲਾਗੂ ਹੋਵੇਗੀ। ਨਵੀਆਂ ਕੀਮਤਾਂ ਲਾਗੂ ਹੋਣ ਤੋਂ ਬਾਅਦ, ਦਿੱਲੀ ਵਿਚ ਇਸ ਦੀ ਕੀਮਤ 33.50 ਰੁਪਏ ਘੱਟ ਕੇ 1631.50 ਰੁਪਏ ਹੋ ਗਈ ਹੈ, ਜਿਸ ਦੀ ਮੌਜੂਦਾ ਕੀਮਤ 1665.00 ਰੁਪਏ ਹੈ। ਇਸ ਦੇ ਨਾਲ ਹੀ, ਕੋਲਕਾਤਾ ਵਿਚ ਇਹ ਹੁਣ 34.50 ਰੁਪਏ ਸਸਤਾ ਹੋਵੇਗਾ ਅਤੇ 1769 ਰੁਪਏ ਵਿਚ ਉਪਲਬਧ ਹੋਵੇਗਾ।

ਹਾਲਾਂਕਿ, ਆਮ ਖਪਤਕਾਰਾਂ ਨੂੰ ਕੋਈ ਰਾਹਤ ਨਹੀਂ ਮਿਲੀ ਹੈ। 14.2 ਕਿਲੋਗ੍ਰਾਮ ਘਰੇਲੂ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ