JALANDHAR WEATHER

ਰਾਹੁਲ ਗਾਂਧੀ ਦੇ ‘ਐਟਮ ਬੰਬ’ ਵਾਲੇ ਬਿਆਨ ’ਤੇ ਸਖ਼ਤ ਹੋਇਆ ਚੋਣ ਕਮਿਸ਼ਨ

ਨਵੀਂ ਦਿੱਲੀ, 1 ਅਗਸਤ- ਚੋਣ ਕਮਿਸ਼ਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ‘ਵੋਟ ਚੋਰੀ’ ਬਾਰੇ ਬਿਆਨ ’ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਕਮਿਸ਼ਨ ਨੇ ਸਾਰੇ ਚੋਣ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਅਜਿਹੇ ਗੈਰ-ਜ਼ਿੰਮੇਵਾਰਾਨਾ ਅਤੇ ਬੇਬੁਨਿਆਦ ਬਿਆਨਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਆਪਣਾ ਕੰਮ ਕਰਦੇ ਰਹਿਣ। ਚੋਣ ਕਮਿਸ਼ਨ ਨੇ ਕਿਹਾ ਕਿ ਅਜਿਹੇ ਦੋਸ਼ ਇਨ੍ਹੀਂ ਦਿਨੀਂ ਰੋਜ਼ਾਨਾ ਲਗਾਏ ਜਾਂਦੇ ਹਨ ਅਤੇ ਇਨ੍ਹਾਂ ਦਾ ਕੋਈ ਠੋਸ ਆਧਾਰ ਨਹੀਂ ਹੈ। ਅਜਿਹੀ ਸਥਿਤੀ ਵਿਚ, ਅਧਿਕਾਰੀਆਂ ਨੂੰ ਇਨ੍ਹਾਂ ਬਿਆਨਾਂ ਤੋਂ ਪ੍ਰਭਾਵਿਤ ਹੋਏ ਬਿਨਾਂ ਇਮਾਨਦਾਰੀ ਨਾਲ ਚੋਣ ਪ੍ਰਕਿਰਿਆ ਨੂੰ ਅੰਜ਼ਾਮ ਦੇਣਾ ਚਾਹੀਦਾ ਹੈ।

ਕਾਂਗਰਸ ਨੇਤਾ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਹੈ ਕਿ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਸਾਡੇ ਕੋਲ ਸਪੱਸ਼ਟ ਸਬੂਤ ਹਨ ਕਿ ਚੋਣ ਕਮਿਸ਼ਨ ਵੋਟ ਚੋਰੀ ਵਿਚ ਸ਼ਾਮਿਲ ਹੈ। ਜਲਦੀ ਹੀ ਪੂਰਾ ਦੇਸ਼ ਜਾਣ ਜਾਵੇਗਾ ਕਿ ਚੋਣ ਕਮਿਸ਼ਨ ਵੋਟਾਂ ਚੋਰੀ ਕਰਵਾ ਰਿਹਾ ਹੈ। ਸਾਨੂੰ ਮੱਧ ਪ੍ਰਦੇਸ਼, ਲੋਕ ਸਭਾ ਚੋਣਾਂ ਵਿਚ ਸ਼ੱਕ ਸੀ ਅਤੇ ਮਹਾਰਾਸ਼ਟਰ ਵਿਚ ਇਹ ਥੋੜ੍ਹਾ ਹੋਰ ਅੱਗੇ ਵਧ ਗਿਆ। ਇਕ ਕਰੋੜ ਵੋਟਰ ਜੋੜੇ ਗਏ। ਇਸ ਤੋਂ ਬਾਅਦ ਅਸੀਂ ਆਪਣੀ ਜਾਂਚ ਕੀਤੀ ਅਤੇ ਉਸ ਜਾਂਚ ਵਿਚ ਸਾਨੂੰ ਜੋ ਮਿਲਿਆ ਉਹ ਇਕ ਐਟਮ ਬੰਬ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ