JALANDHAR WEATHER

ਇਨਸਾਫ ਨਾ ਮਿਲਣ 'ਤੇ ਰੋਸ ਮਾਰਚ ਕੱਢਿਆ, ਦੁਕਾਨਾਂ ਰਹੀਆਂ ਬੰਦ

ਪਾਤੜਾਂ, 1 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਟਿਆਲਾ ਜ਼ਿਲ੍ਹੇ ਦੀ ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਨਿਆਲ ਦੇ ਰਹਿਣ ਵਾਲੇ 2 ਵਿਅਕਤੀਆਂ ਨੇ ਟਰੱਕ ਮਾਲਿਕ ਪੁਲਿਸ ਕਰਮਚਾਰੀ ਅਤੇ ਉਸ ਦੇ ਹੋਰ ਸਾਥੀਆਂ ਵਲੋਂ ਚੋਰੀ ਦਾ ਝੂਠਾ ਦੋਸ਼ ਲਗਾ ਕੇ ਕੁੱਟਮਾਰ ਕਰਨ ਦੇ ਦੋਸ਼ ਲਾਏ ਸਨ ਅਤੇ ਵੀਡੀਓ ਬਣਾ ਕੇ ਖੁਦਕਸ਼ੀ ਕਰ ਲਈ ਸੀ। ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ 7 ਦਿਨਾਂ ਤੋਂ ਇਨ੍ਹਾਂ ਦੀਆਂ ਲਾਸ਼ਾਂ ਚੌਕ ‘ਚ ਰੱਖ ਕੇ ਧਰਨਾ ਦਿੱਤਾ ਜਾ ਰਿਹਾ ਸੀ ਪਰ ਫਿਰ ਵੀ ਮੁੱਖ ਦੋਸ਼ੀ ਨੂੰ ਨਾ ਗ੍ਰਿਫਤਾਰ ਕਰਨ ਦੇ ਪੁਲਿਸ ਉਤੇ ਦੋਸ਼ ਲਗਾ ਰਹੇ ਇਨ੍ਹਾਂ ਲੋਕਾਂ ਵਲੋਂ ਸ਼ਹਿਰ ਦੇ ਸਾਰੇ ਬਾਜ਼ਾਰਾਂ ਵਿਚ ਰੋਹ ਭਰਭੂਰ ਰੋਸ ਮਾਰਚ ਕੀਤਾ ਗਿਆ ਅਤੇ ਸਰਕਾਰ ਅਤੇ ਪੁਲਿਸ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ