JALANDHAR WEATHER

ਪੰਜਾਬ ’ਚ ਅਗਲੇ 48 ਘੰਟਿਆਂ ਲਈ ਆਮ ਰਹੇਗਾ ਮੌਸਮ- ਮੌਸਮ ਵਿਭਾਗ

ਚੰਡੀਗੜ੍ਹ, 2 ਅਗਸਤ- ਪੰਜਾਬ ਵਿਚ ਅਗਲੇ 48 ਘੰਟਿਆਂ ਲਈ ਮੌਸਮ ਆਮ ਰਹੇਗਾ ਅਤੇ ਮੌਸਮ ਵਿਭਾਗ ਵਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੌਰਾਨ, ਸੂਬੇ ਭਰ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ, ਕਿਉਂਕਿ ਇਕ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਕੱਲ੍ਹ ਤੋਂ ਮੀਂਹ ਪੈ ਰਿਹਾ ਹੈ ਅਤੇ ਤਾਪਮਾਨ ਆਮ ਨਾਲੋਂ ਘੱਟ ਹੈ।

ਮੌਸਮ ਕੇਂਦਰ ਅਨੁਸਾਰ, ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ 0.2 ਡਿਗਰੀ ਦਾ ਥੋੜ੍ਹਾ ਜਿਹਾ ਵਾਧਾ ਹੋਇਆ ਹੈ, ਪਰ ਇਹ ਅਜੇ ਵੀ ਆਮ ਨਾਲੋਂ 3.5 ਡਿਗਰੀ ਘੱਟ ਹੈ। ਸ਼ੁੱਕਰਵਾਰ ਨੂੰ, ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਸਮਰਾਲਾ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਚ 33.4 ਡਿਗਰੀ ਦਰਜ ਕੀਤਾ ਗਿਆ।

ਮੀਂਹ ਦੀ ਗੱਲ ਕਰੀਏ ਤਾਂ ਸ਼ੁੱਕਰਵਾਰ ਸ਼ਾਮ 5.30 ਵਜੇ ਤੱਕ, ਹੁਸ਼ਿਆਰਪੁਰ ਵਿਚ ਸਭ ਤੋਂ ਵੱਧ 49 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਪਟਿਆਲਾ ਵਿਚ 14.8 ਮਿਲੀਮੀਟਰ, ਰੂਪਨਗਰ ਵਿਚ 9.5 ਮਿਲੀਮੀਟਰ, ਮੋਹਾਲੀ ਵਿਚ 5.5 ਮਿਲੀਮੀਟਰ, ਮੋਗਾ ਵਿਚ 4 ਮਿਲੀਮੀਟਰ, ਫ਼ਿਰੋਜ਼ਪੁਰ ਵਿਚ 3 ਮਿਲੀਮੀਟਰ, ਫਾਜ਼ਿਲਕਾ ਵਿਚ 2.5 ਮਿਲੀਮੀਟਰ, ਲੁਧਿਆਣਾ ਵਿਚ 1.4 ਮਿਲੀਮੀਟਰ ਅਤੇ ਅੰਮ੍ਰਿਤਸਰ ਵਿਚ 1.3 ਮਿਲੀਮੀਟਰ ਮੀਂਹ ਪਿਆ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ