ਪੁਲਿਸ ਵਲੋਂ 40 ਕਰੋੜ ਤੋਂ ਵੱਧ ਮੁੱਲ ਦੀ ਹੈਰੋਇਨ ਸਮੇਤ 2 ਮੁਲਜ਼ਮ ਕਾਬੂ

ਫਿਰੋਜ਼ਪੁਰ, 2 ਅਗਸਤ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਨਸ਼ਾ ਮੁਕਤ ਬਣਾਉਣ ਲਈ ਜ਼ਿਲ੍ਹਾ ਪੁਲਿਸ ਕਪਤਾਨ ਭੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਪੁਲਿਸ ਵਲੋਂ ਲਗਾਤਾਰ ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਜਾ ਰਹੀ ਹੈ, ਜਿਸ ਦੇ ਚਲਦਿਆਂ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਮੋਹਿਤ ਧਵਨ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਸਰਹੱਦੀ ਪਿੰਡ ਗੱਟੀ ਰਾਜੋ ਕੀ ਦੇ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ 40 ਕਰੋੜ ਤੋਂ ਵੱਧ ਮੁੱਲ ਦੀ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਦੀ ਅਗਲੀ ਕਾਰਵਾਈ ਜਾਰੀ ਹੈ।