JALANDHAR WEATHER

ਜੰਡਿਆਲਾ ਗੁਰੂ ਵਿਖੇ ਗੋਲੀਆਂ ਵੱਜਣ ਨਾਲ ਫੱਟੜ ਹੋਏ ਐਡਵੋਕੇਟ ਲਖਵਿੰਦਰ ਸਿੰਘ ਦੀ ਮੌਤ

ਜੰਡਿਆਲਾ ਗੁਰੂ, (ਅੰਮ੍ਰਿਤਸਰ), 2 ਅਗਸਤ (ਹਰਜਿੰਦਰ ਸਿੰਘ ਕਲੇਰ)- ਜੰਡਿਆਲਾ ਗੁਰੂ ਵਿਖੇ ਬੀਤੇ ਦਿਨੀਂ ਐਡਵੋਕੇਟ ਲਖਵਿੰਦਰ ਸਿੰਘ ਨੂੰ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਆਂ ਮਾਰ ਕੇ ਫੱਟੜ ਕਰ ਦਿੱਤਾ ਗਿਆ ਸੀ, ਉਨ੍ਹਾਂ ਨੂੰ ਜ਼ੇਰੇ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ। ਇਕ ਗੋਲੀ ਉਨ੍ਹਾਂ ਦੀ ਰੀੜ ਦੀ ਹੱਡੀ ਵਿਚ ਲੱਗਣ ਕਰਕੇ ਉਨ੍ਹਾਂ ਦੇ ਸਰੀਰ ਦਾ ਹੇਠਲਾ ਹਿੱਸਾ ਕੰਮ ਕਰਨ ਤੋਂ ਹੱਟ ਗਿਆ ਸੀ।

ਡਾਕਟਰਾਂ ਵਲੋਂ ਇਲਾਜ ਕਰਨ ਦੇ ਦੌਰਾਨ ਹੀ ਉਨ੍ਹਾਂ ਦੀ ਅੱਜ ਹਸਪਤਾਲ ਵਿਚ ਮੌਤ ਹੋ ਗਈ। ਜੰਡਿਆਲਾ ਗੁਰੂ ਵਿਚ ਇਸ ਦੁਖਦਾਈ ਮੌਤ ਨੂੰ ਲੈ ਕੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ