JALANDHAR WEATHER

ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਨੂੰ ਧਮਕੀ ਦੇਣ ਦੇ ਮਾਮਲੇ ’ਚ ਬਟਾਲਾ ਪੁਲਿਸ ਦੀ ਕਾਰਵਾਈ

ਬਟਾਲਾ, 2 ਅਗਸਤ (ਸਤਿੰਦਰ ਸਿੰਘ)-ਗੁਰਦਾਸਪੁਰ ਦੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਲੜਕੇ ਉਦੇਵੀਰ ਸਿੰਘ ਰੰਧਾਵਾ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਬਟਾਲਾ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਹੈ। ਇਸ ਮਾਮਲੇ ’ਚ ਬਟਾਲਾ ਪੁਲਿਸ ਨੇ ਸ਼ਾਮਿਲ ਵਿਅਕਤੀ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਘਣੀਏ ਕੇ ਬਾਂਗਰ (ਮੌਜੂਦਾ ਵਾਸੀ ਗੁਲਮਰਗ ਐਵੇਨਿਊ ਅੰਮ੍ਰਿਤਸਰ) ਵਜੋਂ ਹੋਈ ਹੈ।

ਪ੍ਰੈੱਸ ਕਾਨਫ਼ਰੰਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂਆਤੀ ਪੁਛਗਿੱਛ ਦੌਰਾਨ ਦੋਸ਼ੀ ਨੇ ਕਿਹਾ ਕਿ ਇਹ ਟਿੱਪਣੀ ਉਸ ਨੇ ਮਜ਼ਾਕ ਵਿਚ ਕੀਤੀ ਸੀ ਅਤੇ ਇਸ ਪੜਾਅ ’ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਉਸ ਦਾ ਕੋਈ ਸਿੱਧਾ ਸੰਬੰਧ ਸਾਬਤ ਨਹੀਂ ਹੋਇਆ, ਪਰ ਪੁਲਿਸ ਨੇ ਪੂਰੇ ਪੇਸ਼ੇਵਰ ਢੰਗ ਨਾਲ ਜਾਂਚ ਜਾਰੀ ਰੱਖੀ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ