JALANDHAR WEATHER

ਭਾਜਪਾ ਨਸ਼ਾ ਤਸਕਰਾਂ ਦੀ ਕਰ ਰਹੀ ਹੈ ਪੁਸ਼ਤ ਪਨਾਹੀ- ਨੀਲ ਗਰਗ

ਚੰਡੀਗੜ੍ਹ, 2 ਅਗਸਤ (ਅਜਾਇਬ ਸਿੰਘ ਔਜਲਾ)- ਭਾਜਪਾ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ। ਇਹ ਦੋਸ਼ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ’ਚ ਪਾਰਟੀ ਦੇ ਬੁਲਾਰੇ ਨੀਲ ਗਰਗ ਵਲੋਂ ਇਕ ਪੱਤਰਕਾਰ ਸੰਮੇਲਨ ਦੌਰਾਨ ਲਾਏ ਗਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਗੂਆਂ ਨੂੰ ਹਰਿਆਣਾ ਸਰਕਾਰ ਰਾਤ ਦੇ ਹਨੇਰੇ ਵਿਚ ਭਾਜਪਾ ਵਿਚ ਸ਼ਾਮਿਲ ਕਰਵਾ ਰਹੀ ਹੈ, ਜਿਸ ਦਾ ਜ਼ਿਕਰ ਉਨ੍ਹਾਂ ਨੇ ਖਰੜ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਹੇ ਰਣਜੀਤ ਸਿੰਘ ਗਿੱਲ ਦੀ ਗੱਲ ਕਰਦਿਆਂ ਕੀਤਾ। ਉਨ੍ਹਾਂ ਇਹ ਵੀ ਕਿਹਾ ਹਰਿਆਣਾ ਦੇ ਮੁੱਖ ਮੰਤਰੀ ਵਲੋਂ ਰਣਜੀਤ ਸਿੰਘ ਗਿੱਲ ਨੂੰ ਸ਼ਾਮਿਲ ਕੀਤਾ ਗਿਆ ਤੇ ਉਸ ਸਮੇਂ ਭਾਜਪਾ ਦਾ ਨਾ ਕਾਰਜਕਾਰੀ ਪ੍ਰਧਾਨ ਤੇ ਨਾ ਪਾਰਟੀ ਪ੍ਰਧਾਨ ਪੰਜਾਬ ਦਾ ਕੋਈ ਸ਼ਾਮਿਲ ਸੀ।

ਉਨ੍ਹਾਂ ਤਨਜ਼ ਕਸਦੇ ਹੋਏ ਕਿਹਾ ਕਿ ਹੁਣ ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਦੇ ਬੀਜੇਪੀ ਦੇ ਕਿਸੇ ਨੇਤਾ ਨੂੰ ਅਜਿਹੇ ਪ੍ਰੋਗਰਾਮ ਵਿਚ ਸ਼ਾਮਿਲ ਕਰਨ ਤੋਂ ਗੁਰੇਜ ਕਰਿਆ ਕਰਨਗੇ। ਰਣਜੀਤ ਸਿੰਘ ਗਿੱਲ ਦੇ ਘਰ ਵਿਖੇ ਛਾਪੇਮਾਰੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਜੀਲੈਂਸ ਨੂੰ ਜੇ ਕੋਈ ਇਨਪੁੱਟ ਮਿਲੀ ਹੈ ਤਾਂ ਹੀ ਇਹ ਕਾਰਵਾਈ ਹੋ ਰਹੀ ਹੈ। ਨੀਲ ਗਰਗ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਖਤਮ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜੋ ਨਸ਼ਾ ਮਿਲ ਰਿਹਾ ਹੈ, ਉਹ ਗੁਜਰਾਤ ਵਲੋਂ ਆ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ