JALANDHAR WEATHER

ਪਿੰਡ ਹੇਰਾਂ ਦੇ ਫੌਜੀ ਨਾਇਕ ਗੁਰਪ੍ਰੀਤ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ

ਗੁਰੂਸਰ ਸੁਧਾਰ, 2 ਅਗਸਤ (ਜਗਪਾਲ ਸਿੰਘ ਸਿਵੀਆਂ)-ਪਿੰਡ ਹੇਰਾਂ ਦੇ 35 ਸਾਲਾ ਫੌਜੀ ਜਵਾਨ ਨਾਇਕ ਗੁਰਪ੍ਰੀਤ ਸਿੰਘ ਪੁੱਤਰ ਸਵਰਗੀ ਹਰਪਾਲ ਸਿੰਘ, ਦੀ ਅੰਬਾਲਾ ਵਿਖੇ ਭਾਰਤੀ ਫੌਜ ਦੀ ਬੰਗਾਲ ਇੰਜੀਨੀਅਰ 65 ਬ੍ਰਿਜ ਵਿਚ ਡਿਊਟੀ ਨਿਭਾਉਂਦੇ ਸਮੇਂ ਸਵੇਰੇ 2:45 ਵਜੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 16 ਸਾਲ ਤੋਂ ਦੇਸ਼ ਦੀ ਸੇਵਾ ਵਿਚ ਸਮਰਪਿਤ ਇਹ ਬਹਾਦਰ ਜਵਾਨ ਇਸੇ ਵਰ੍ਹੇ 31 ਅਗਸਤ ਨੂੰ ਫੌਜ ਤੋਂ ਸੇਵਾ-ਮੁਕਤ ਹੋਣ ਵਾਲਾ ਸੀ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਗੁਰਪ੍ਰੀਤ ਸਿੰਘ ਦੀ ਅਚਾਨਕ ਵਿਛੋੜੇ ਦੀ ਖ਼ਬਰ ਨੇ ਪਿੰਡ ਹੇਰਾਂ, ਨੇੜਲੇ ਇਲਾਕਿਆਂ ਅਤੇ ਸਮੁੱਚੇ ਖੇਤਰ ਵਿਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ।

ਗਰੀਬ ਮਹਿਰਾ ਪਰਿਵਾਰ ਨਾਲ ਸਬੰਧਿਤ ਗੁਰਪ੍ਰੀਤ ਸਿੰਘ ਦੇ ਅਕਾਲ ਚਲਾਣੇ ਨਾਲ ਉਸ ਦੀ ਪਤਨੀ ਗੁਰਪ੍ਰੀਤ ਕੌਰ, ਛੋਟੀ ਬੇਟੀ ਅਵਨੀਤ ਕੌਰ, ਮਾਤਾ ਜਸਵਿੰਦਰ ਕੌਰ, ਭਰਾ ਅਤੇ ਸਮੁੱਚਾ ਰਿਸ਼ਤੇਦਾਰੀ ਵਰਗ ਗਹਿਰੇ ਦੁੱਖ ਵਿਚ ਡੁੱਬ ਗਿਆ। ਪਿੰਡ ਵਾਸੀਆਂ ਅਤੇ ਸਾਥੀਆਂ ਨੇ ਗੁਰਪ੍ਰੀਤ ਸਿੰਘ ਦੀ ਦੇਸ਼ ਪ੍ਰਤੀ ਸਮਰਪਣ ਅਤੇ ਸਾਦਗੀ ਭਰੀ ਸ਼ਖਸੀਅਤ ਨੂੰ ਯਾਦ ਕਰਦਿਆਂ ਅੱਥਰੂਆਂ ਨਾਲ ਸ਼ਰਧਾਂਜਲੀ ਦਿੱਤੀ। ਇਸ ਦੁਖਦਾਈ ਘਟਨਾ ਨੇ ਸਾਰੇ ਖੇਤਰ ਨੂੰ ਸਦਮੇ ਵਿਚ ਪਾ ਦਿੱਤਾ, ਜਿਸ ਨਾਲ ਇਕ ਬਹਾਦਰ ਸਪੂਤ ਦੇ ਜਾਣ ਦਾ ਅਫ਼ਸੋਸ ਹਰ ਪਾਸੇ ਵੇਖਿਆ ਜਾ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ