ਜਬਰ-ਜ਼ਨਾਹ ਮਾਮਲੇ 'ਚ ਸਾਬਕਾ ਐਮ.ਪੀ. ਪ੍ਰਜਵਲ ਰੇਵੰਨਾ ਨੂੰ ਉਮਰ ਕੈਦ ਦੀ ਸੁਣਾਈ ਸਜ਼ਾ

ਕਰਨਾਟਕ, 2 ਅਗਸਤ-ਹਸਨ ਜ਼ਿਲ੍ਹੇ ਦੇ ਹੋਲੇਨਾਰਸੀਪੁਰਾ ਦੇ ਇਕ ਫਾਰਮ ਹਾਊਸ ਵਿਚ ਇਕ ਘਰੇਲੂ ਨੌਕਰਾਣੀ ਨਾਲ ਜਬਰ-ਜ਼ਨਾਹ ਦੇ ਮਾਮਲੇ ਵਿਚ ਲੋਕ ਪ੍ਰਤੀਨਿਧੀਆਂ ਦੀ ਵਿਸ਼ੇਸ਼ ਅਦਾਲਤ ਨੇ ਜੇ.ਡੀ.ਐਸ. ਤੋਂ ਕੱਢੇ ਗਏ ਨੇਤਾ ਅਤੇ ਸਾਬਕਾ ਲੋਕ ਸਭਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਜੇ.ਡੀ.ਐਸ. ਤੋਂ ਕੱਢੇ ਗਏ ਨੇਤਾ ਅਤੇ ਸਾਬਕਾ ਲੋਕ ਸਭਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ 'ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਅਦਾਲਤ ਨੇ ਕਿਹਾ ਕਿ ਪੀੜਤਾ ਨੂੰ 7 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮਹਿਲਾ ਨੇ ਪਿਛਲੇ ਸਾਲ ਅਪ੍ਰੈਲ ਮਹੀਨੇ ’ਚ ਆਰੋਪੀ ਖਿਲਾਫ਼ ਐਫ.ਆਈ.ਆਰ. ਦਰਜ ਕਰਵਾਈ ਸੀ। ਅਦਾਲਤ ਨੇ 18 ਜੁਲਾਈ ਨੂੰ ਮਾਮਲੇ ਦੀ ਸੁਣਵਾਈ ਪੂਰੀ ਕੀਤੀ ਸੀ, ਜਿਸ ਦਾ ਫੈਸਲਾ ਅੱਜ ਅਦਾਲਤ ਵਲੋਂ ਸੁਣਾਇਆ ਗਿਆ।