JALANDHAR WEATHER

ਭੇਤਭਰੀ ਹਾਲਤ ਵਿਚ ਨੌਜਵਾਨ ਦੀ ਮੌਤ

ਛੇਹਰਟਾ, 2 ਅਗਸਤ (ਪੱਤਰ ਪ੍ਰੇਰਕ)-ਪੁਲਿਸ ਥਾਣਾ ਇਸਲਾਮਾਬਾਦ ਅਧੀਨ ਪੈਂਦੇ ਇਲਾਕਾ ਨਵੀਂ ਅਬਾਦੀ ਗਲੀ ਨੰਬਰ 6 ਵਿਖੇ ਬੀਤੀ ਰਾਤ ਇਕ ਘਰ ਵਿਚ ਬਾਹਰੋਂ ਆਏ ਨੌਜਵਾਨ ਵਿੱਕੀ ਦੀ ਭੇਤਭਰੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਚੱਲ ਸਕਿਆਪਰ ਮ੍ਰਿਤਕ ਵਿੱਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਜਿਸ ਘਰ ਵਿਚ ਵਿੱਕੀ ਦੀ ਮੌਤ ਹੋਈ ਹੈ, ਉਸ ਪਰਿਵਾਰ ਉੱਤੇ ਵਿੱਕੀ ਨੂੰ ਮਾਰਨ ਦੇ ਕਥਿਤ ਤੌਰ ਉਤੇ ਦੋਸ਼ ਲਾਏ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਣ ਉਤੇ ਪੁਲਿਸ ਥਾਣਾ ਇਸਲਾਮਾਬਾਦ ਦੀ ਟੀਮ ਵਲੋਂ ਮੌਕੇ ਉਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ