JALANDHAR WEATHER

ਗੁਰਪ੍ਰੀਤ ਸਿੰਘ ਮਲੂਕਾ ਬਣੇ ਭਾਜਪਾ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ

ਬਠਿੰਡਾ, 2 ਅਗਸਤ (ਅੰਮ੍ਰਿਤਪਾਲ ਸਿੰਘ ਵਲਾਣ)-ਭਾਰਤੀ ਜਨਤਾ ਪਾਰਟੀ ਨੇ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਗੁਰਪ੍ਰੀਤ ਸਿੰਘ ਮਲੂਕਾ ਨੂੰ ਬਠਿੰਡਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ। ਮਲੂਕਾ ਦੀ ਨਿਯੁਕਤੀ ਨਾਲ ਉਨ੍ਹਾਂ ਦੇ ਸਮਰਥਕਾਂ ਅਤੇ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਸੋਢੀ, ਸੀਨੀਅਰ ਆਗੂ ਜੀਵਨ ਗਰਗ ਅਤੇ ਮੋਹਨ ਲਾਲ ਗਰਗ ਦੀ ਅਗਵਾਈ ਅਤੇ ਬਠਿੰਡਾ ਦਿਹਾਤੀ ਅਤੇ ਬਰਨਾਲਾ ਦੇ ਰਿਟਰਨਿੰਗ ਅਫ਼ਸਰ ਦੀ ਦੇਖ-ਰੇਖ ਵਿਚ ਹੋਈ ਚੋਣ ਪ੍ਰਕਿਰਿਆ ਦੌਰਾਨ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਲਈ ਗੁਰਪ੍ਰੀਤ ਸਿੰਘ ਮਲੂਕਾ ਅਤੇ ਰਕੇਸ਼ ਮਹਾਜਨ ਨੇ ਦਾਅਵੇਦਾਰੀ ਪੇਸ਼ ਕੀਤੀ, ਜਿਸ ਵਿਚ ਪ੍ਰਧਾਨਗੀ ਲਈ ਜ਼ਿਲ੍ਹੇ ਦੇ 14 ਮੰਡਲ ਪ੍ਰਧਾਨਾਂ, 14 ਡੈਲੀਗੇਟ ਅਤੇ 23 ਜ਼ਿਲ੍ਹਾ ਅਹੁਦੇਦਾਰਾਂ ਨੇ ਵੋਟਿੰਗ ਕੀਤੀ। ਇਸ ਵਿਚ ਗੁੁਰਪ੍ਰੀਤ ਸਿੰਘ ਮਲੂਕਾ ਨੇ ਬਾਜ਼ੀ ਮਾਰੀ ਹੈ।

ਗੁਰਪ੍ਰੀਤ ਸਿੰਘ ਮਲੂਕਾ ਨੂੰ ਪਹਿਲਾਂ ਜ਼ਿਲ੍ਹਾ ਬਠਿੰਡਾ ਦਿਹਾਤੀ ਦੀ ਭਰਤੀ ਮੁਹਿੰਮ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ, ਜਿਸ ਨੂੰ ਜ਼ਿਲ੍ਹੇ ਭਰ 'ਚ ਭਰਵਾਂ ਹੁੰਗਾਰਾ ਮਿਲਿਆ ਸੀ। ਸ. ਮਲੂਕਾ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਗੁਰਪ੍ਰੀਤ ਸਿੰਘ ਮਲੂਕਾ ਨੇ ਆਪਣੀ ਨਿਯੁਕਤੀ ਲਈ ਭਾਜਪਾ ਦੀ ਕੌਮੀ ਤੇ ਸੂਬਾ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਪ੍ਰਗਟਾਇਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ