JALANDHAR WEATHER

ਉਮਰ ਹੱਦ 'ਚ ਛੋਟ ਨਾ ਮਿਲਣ ਕਾਰਨ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਭਲਕੇ

ਮਲੌਦ (ਖੰਨਾ), 2 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸੁਖਵਿੰਦਰ ਸਿੰਘ ਢਿੱਲਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਬਣਨ ਤੋਂ ਪਹਿਲਾਂ ਮੌਜੂਦਾ ਮੁੱਖ ਮੰਤਰੀ ਵਲੋਂ ਵਾਅਦੇ ਕੀਤੇ ਗਏ ਸਨ ਕਿ ਹਰ ਉਮਰ ਦੇ ਬੇਰੁਜ਼ਗਾਰ ਨੂੰ ਉਮਰ ਹੱਦ ਵਿਚ ਛੋਟ ਦੇ ਕੇ ਨੌਕਰੀ ਦਾ ਮੌਕਾ ਦਿੱਤਾ ਜਾਵੇਗਾ ਪਰ ਸਿਹਤ ਮਹਿਕਮੇ ਵਿਚ ਮਲਟੀਪਰਪਜ਼ ਹੈਲਥ ਵਰਕਰ (ਪੁ) ਦੀਆਂ ਅਸਾਮੀਆਂ ਸਬੰਧੀ ਅਨੇਕਾਂ ਵਾਰ ਸਿਹਤ ਮੰਤਰੀ ਪੰਜਾਬ ਨਾਲ ਉਮਰ ਹੱਦ ਦੀ ਛੋਟ ਸਬੰਧੀ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅਖੀਰ ਅੱਜ ਅਖਬਾਰਾਂ ਵਿਚ 270 ਅਸਾਮੀਆਂ ਦਾ ਜੋ ਇਸ਼ਤਿਹਾਰ ਦਿੱਤਾ ਗਿਆ ਹੈ, ਉਸ ਵਿਚ ਉਮਰ ਹੱਦ ਨੂੰ ਪਾਰ ਕਰ ਚੁੱਕੇ ਬੇਰੁਜ਼ਗਾਰਾਂ ਨਾਲ ਬੇਇਨਸਾਫੀ ਹੋਈ ਹੈ, ਜਿਸ ਦੇ ਸਬੰਧ ਵਿਚ 3 ਅਗਸਤ (ਐਤਵਾਰ) ਨੂੰ ਸਵੇਰੇ 10 ਵਜੇ ਪਟਿਆਲਾ ਵਿਖੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਕੋਠੀ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ