ਯੂ.ਪੀ. 'ਚ ਬਿਨਾਂ ਇਜਾਜ਼ਤ ਡਰੋਨ ਚਲਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ

ਲਖਨਊ, 3 ਅਗਸਤ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਡਰੋਨ ਰਾਹੀਂ ਦਹਿਸ਼ਤ ਫੈਲਾਉਣ ਵਾਲਿਆਂ 'ਤੇ ਗੈਂਗਸਟਰ ਐਕਟ ਲਾਗੂ ਕੀਤਾ ਜਾਵੇਗਾ, ਲੋੜ ਪੈਣ 'ਤੇ ਐਨਐਸਏ (ਰਾਸ਼ਟਰੀ ਸੁਰੱਖਿਆ ਐਕਟ) ਵੀ ਲਾਗੂ ਕੀਤਾ ਜਾਵੇਗਾ।
ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ, "ਬਿਨਾਂ ਇਜਾਜ਼ਤ ਡਰੋਨ ਚਲਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ, ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪ੍ਰਮੁੱਖ ਸਕੱਤਰ ਅਤੇ ਡੀਜੀਪੀ ਨੂੰ ਹਰ ਜ਼ਿਲ੍ਹੇ ਵਿਚ ਡਰੋਨ ਦੇ ਸੰਚਾਲਨ ਦੀ ਸਮੀਖਿਆ ਕਰਨ ਅਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।"