JALANDHAR WEATHER

ਰਣਜੀਤ ਸਿੰਘ ਗਿੱਲ ਦੇ ਭਾਜਪਾ ਵਿਚ ਸ਼ਾਮਿਲ ਹੋਣ ਕਰਕੇ ਹੋਈ ਵਿਜੀਲੈਂਸ ਦੀ ਕਾਰਵਾਈ - ਜਾਖੜ

ਚੰਡੀਗੜ੍ਹ, 3 ਅਗਸਤ - ਪੰਜੲਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਚੰਡੀਗੜ੍ਹ ਵਿਖੇ ਪੱਤਰਕਾਰ ਵਾਰਤਾ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਰਣਜੀਤ ਸਿੰਘ ਗਿੱਲ ਦੇ ਭਾਜਪਾ ਵਿਚ ਸ਼ਾਮਿਲ ਹੋਣ ਕਰ ਕੇ ਉਨ੍ਹਾਂ ਦੇ ਟਿਕਾਣਿਆਂ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ।
ਕਿਸੇ ਨੂੰ ਵੀ ਆਪਣੀ ਮਰਜ਼ੀ ਨਾਲ ਕਿਸੇ ਵੀ ਪਾਰਟੀ ਵਿਚ ਜਾਣ ਦਾ ਹੱਕ ਹੈ। ਪਰੰਤੂ ਸੂਬਾ ਸਰਕਾਰ ਵਲੋਂ ਇਹ ਕਾਰਵਾਈ ਕਰਕੇ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਜੋ ਵੀ ਸਰਕਾਰ ਦੇ ਖ਼ਿਲਾਫ਼ ਜਾਵੇਗਾ ਉਸ ਦੇ ਵਿਰੁੱਧ ਕਾਰਵਾਈ ਹੋਵੇਗੀ। ਸਰਕਾਰ ਵਲੋਂ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਸੰਜੀਵ ਅਰੋੜਾ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ