JALANDHAR WEATHER

ਯੂ.ਪੀ. : ਯੋਗੀ ਆਦਿੱਤਿਆਨਾਥ ਨੇ ਰਾਜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜ਼ਮੀਨੀ ਪੱਧਰ 'ਤੇ ਪਹੁੰਚਣ ਲਈ ਬਣਾਈ ਟੀਮ 11

ਲਖਨਊ, 3 ਅਗਸਤ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਰਾਜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜ਼ਮੀਨੀ ਪੱਧਰ 'ਤੇ ਪਹੁੰਚਣ ਲਈ ਟੀਮ 11 ਬਣਾਈ ਹੈ। ਟੀਮ ਦੇ ਮੈਂਬਰ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ ਅਤੇ ਉੱਥੇ ਰਾਤ ਠਹਿਰਨਗੇ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਹਨ ਕਿ ਲੋਕਾਂ ਦੀਆਂ ਜਾਨਾਂ ਨੂੰ ਪਹਿਲ ਦਿੱਤੀ ਜਾਵੇ, ਸਾਰੇ ਜ਼ਿਲ੍ਹਿਆਂ ਨੂੰ ਅਲਰਟ ਮੋਡ 'ਤੇ ਰਹਿਣ ਦੇ ਆਦੇਸ਼ ਦਿੱਤੇ ਗਏ ਹਨ।
ਪ੍ਰਯਾਗਰਾਜ ਵਿਚ 19 ਕਿਸ਼ਤੀਆਂ ਅਤੇ ਮੋਟਰਬੋਟਾਂ ਤਾਇਨਾਤ ਕੀਤੀਆਂ ਗਈਆਂ ਹਨ। ਲਗਭਗ 88 'ਹੜ੍ਹ ਚੌਕੀਆਂ' ਸਥਾਪਤ ਕੀਤੀਆਂ ਗਈਆਂ ਹਨ। ਪੀਏਸੀ ਦੀਆਂ ਦੋ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ ਐਸਡੀਆਰਐਫ ਅਤੇ ਐਨਡੀਆਰਐਫ ਦੀ ਇਕ-ਇਕ ਟੀਮ ਹੈ। 1375 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ ਹੈ। ਜਲੌਨ ਵਿਚ, 62 ਕਿਸ਼ਤੀਆਂ ਅਤੇ 31 ਮੋਟਰਬੋਟਾਂ ਤਾਇਨਾਤ ਕੀਤੀਆਂ ਗਈਆਂ ਹਨ, ਲਗਭਗ 27 'ਹੜ੍ਹ ਚੌਕੀਆਂ' ਸਥਾਪਤ ਕੀਤੀਆਂ ਗਈਆਂ ਹਨ।ਔਰਈਆ ਵਿਚ, 26 ਕਿਸ਼ਤੀਆਂ ਅਤੇ ਮੋਟਰਬੋਟਾਂ ਤਾਇਨਾਤ ਕੀਤੀਆਂ ਗਈਆਂ ਹਨ। ਲਗਭਗ 9 'ਹੜ੍ਹ ਚੌਕੀਆਂ' ਸਥਾਪਤ ਕੀਤੀਆਂ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ