JALANDHAR WEATHER

ਮੋਗਾ ਹਾਦਸਾ: ਬੁੱਗੀਪੁਰਾ ਨੇੜੇ ਖੜੇ ਟਰੱਕ ਨਾਲ ਟਕਰਾਈ ਵੈਨਯੂ ਕਾਰ, ਇਕ ਦੀ ਮੌਤ, 2 ਜ਼ਖ਼ਮੀ

ਮੋਗਾ , 3 ਅਗਸਤ- ਜ਼ਿਲ੍ਹਾ ਮੋਗਾ ਦੇ ਬੁੱਗੀਪੁਰਾ ਇਲਾਕੇ ਨੇੜੇ ਇਕ ਭਿਆਨਕ ਸੜਕ ਹਾਦਸਾ ਹੋਇਆ। ਜਾਣਕਾਰੀ ਮੁਤਾਬਕ ਵੈਨਯੂ ਕਾਰ ਸੜਕ ਕੰਢੇ ਖੜੇ ਟਰੱਕ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਹੋਰ ਲੋਕ ਗੰਭੀਰ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਨੂੰ ਤੁਰੰਤ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਦੀ ਗੰਭੀਰ ਹਾਲਤ ਦੇ ਮੱਦੇਨਜ਼ਰ ਫ਼ਰੀਦਕੋਟ ਰੈਫਰ ਕਰ ਦਿੱਤਾ ਗਿਆ।  ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮ੍ਰਿਤਕ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ