JALANDHAR WEATHER

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ/ ਸੰਗਰੂਰ , 3 ਅਗਸਤ (ਸਰਬਜੀਤ ਸਿੰਘ ਧਾਲੀਵਾਲ) - ਅੱਜ ਬਾਅਦ ਦੁਪਹਿਰ ਕਰੀਬ ਢਾਈ ਕੁ ਵਜੇ ਸੁਨਾਮ-ਲਹਿਰਾਗਾਗਾ ਸੜਕ 'ਤੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਇਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਪੁਲਿਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਸਥਾਨਕ ਸਿਵਲ ਹਸਪਤਾਲ 'ਚ ਦੱਸਿਆ ਕਿ ਅੱਜ ਬਾਅਦ ਦੁਪਹਿਰ ਕਰੀਬ ਢਾਈ ਕੁ ਵਜੇ ਗੁਰਦੀਪ ਸਿੰਘ ਨਾਂਅ ਦਾ ਨੌਜਵਾਨ ਆਪਣੀ ਭੈਣ ਨੂੰ ਲਹਿਰਾਗਾਗਾ ਛੱਡਣ ਉਪਰੰਤ ਮੋਟਰਸਾਈਕਲ 'ਤੇ ਵਾਪਸ ਆਪਣੇ ਪਿੰਡ ਕਲਹਿਣਾ (ਨਾਭਾ) ਪਰਤ ਰਿਹਾ ਸੀ । ਜਿਵੇਂ ਹੀ ਉਹ ਪਿੰਡ ਗੋਬਿੰਦਗੜ੍ਹ ਜੇਜੀਆਂ ਦੇ ਬੱਸ ਸਟੈਂਡ ਨੇੜੇ ਪਹੁੰਚਿਆ ਤਾਂ ਅੱਗਿਉਂ ਆ ਰਹੀ ਕਾਰ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਲਿਆਂਦਾ ਗਿਆ। ਜਿੱਥੇ ਗੁਰਦੀਪ ਸਿੰਘ (22) ਪੁੱਤਰ ਹੁਕਮਾ ਸਿੰਘ ਵਾਸੀ ਪਿੰਡ ਕਲਿਹਾਣਾ ਤਹਿਸੀਲ ਨਾਭਾ ਜਿਲ੍ਹਾ ਪਟਿਆਲਾ ਦਮ ਤੋੜ ਗਿਆ।

ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਉਡੀਕ ਕੀਤੀ ਜਾ ਰਹੀ ਹੈ।ਪਰਿਵਾਰਕ ਮੈਂਬਰ ਪੁਲਿਸ ਕੋਲ ਜੋ ਵੀ ਬਿਆਨ ਦਰਜ ਕਰਵਾਉਣਗੇ ਉਸ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ