ਸ਼ਿਬੂ ਸੋਰੇਨ ਝਾਰਖ਼ੰਡ ਦੇ ਮਹਾਨ ਨੇਤਾਵਾਂ ’ਚੋਂ ਸਨ ਇਕ- ਰਾਜਨਾਥ ਸਿੰਘ

ਨਵੀਂ ਦਿੱਲੀ, 4 ਅਗਸਤ- ਝਾਰਖ਼ੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੇ ਦਿਹਾਂਤ ’ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਝਾਰਖ਼ੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਦੇਸ਼ ਦੇ ਸਭ ਤੋਂ ਸੀਨੀਅਰ ਨੇਤਾਵਾਂ ਵਿਚੋਂ ਇਕ, ਸ੍ਰੀ ਸ਼ਿਬੂ ਸੋਰੇਨ ਜੀ, ਝਾਰਖੰਡ ਦੇ ਉਨ੍ਹਾਂ ਮਹਾਨ ਨੇਤਾਵਾਂ ਵਿਚ ਗਿਣੇ ਜਾਂਦੇ ਸਨ, ਜਿਨ੍ਹਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ, ਖਾਸ ਕਰਕੇ ਆਦਿਵਾਸੀ ਭਾਈਚਾਰੇ ਦੇ ਅਧਿਕਾਰਾਂ ਅਤੇ ਸਸ਼ਕਤੀਕਰਨ ਲਈ ਆਪਣੀ ਸਾਰੀ ਜ਼ਿੰਦਗੀ ਸੰਘਰਸ਼ ਕੀਤਾ।
ਉਨ੍ਹਾਂ ਅੱਗੇ ਕਿਹਾ ਕਿ ਉਹ ਹਮੇਸ਼ਾ ਧਰਤੀ ਅਤੇ ਲੋਕਾਂ ਨਾਲ ਜੁੜੇ ਰਹੇ। ਮੇਰੀ ਉਨ੍ਹਾਂ ਨਾਲ ਬਹੁਤ ਪੁਰਾਣੀ ਜਾਣ-ਪਛਾਣ ਸੀ। ਉਨ੍ਹਾਂ ਦੇ ਦਿਹਾਂਤ ਨੇ ਮੈਨੂੰ ਬਹੁਤ ਦੁੱਖ ਪਹੁੰਚਾਇਆ ਹੈ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਮੇਰੀ ਸੰਵੇਦਨਾ।