ਡੇਰਾ ਬਾਬਾ ਨਾਨਕ ਦੇ ਪਿੰਡ ਵੈਰੋਕੇ ’ਚ ਯੂਥ ਆਗੂ ਦੇ ਘਰ ’ਤੇ ਚੱਲੀ ਗੋਲੀ

ਡੇਰਾ ਬਾਬਾ ਨਾਨਕ, 4 ਅਗਸਤ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਵੈਰੋਕੇ ਵਿਖੇ ਅੱਜ ਸਵੇਰੇ ਅਣ-ਪਛਾਤੇ ਵਿਅਕਤੀਆਂ ਵਲੋਂ ਯੂਥ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਹਰਸਿਮਰਤ ਸਿੰਘ ਬਾਜਵਾ ਦੇ ਘਰ ਉੱਪਰ ਗੋਲੀ ਚਲਾਉਣ ਦਾ ਸਮਾਂ ਪ੍ਰਾਪਤ ਹੋਇਆ ਹੈ। ਹਮਲਾਵਰ ਉਨ੍ਹਾਂ ਦੇ ਗੇਟ ਉਪਰ ਗੋਲੀਆਂ ਮਾਰ ਕੇ ਫ਼ਰਾਰ ਹੋ ਗਏ ਪਰ ਜਾਨੀ ਨੁਕਸਾਨ ਹੋਣੋਂ ਬਚ ਗਿਆ।
ਇਸ ਸੰਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਯੂਥ ਆਗੂ ਹਰਸਿਮਰਤ ਸਿੰਘ ਬਾਜਵਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਫੋਨ ਕਾਲਾਂ ਆ ਰਹੀਆਂ ਸਨ, ਜਿਸ ਵਿਚ ਉਨ੍ਹਾਂ ਕੋਲੋ 50 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ, ਜਿਸ ਦੀ ਸੂਚਨਾ ਡੇਰਾ ਬਾਬਾ ਨਾਨਕ ਪੁਲਿਸ ਨੂੰ ਦੇ ਦਿੱਤੀ ਗਈ ਸੀ।