JALANDHAR WEATHER

ਜਥੇਦਾਰ ਗੜਗੱਜ ਨੇ 6 ਅਗਸਤ ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਅੰਮ੍ਰਿਤਸਰ, 4 ਅਗਸਤ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਵੱਖ-ਵੱਖ ਪੰਥਕ ਅਤੇ ਧਾਰਿਮਕ ਮਾਮਲੇ ਵਿਚਾਰਨ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਸਗਤ ਨੂੰ ਸਵੇਰੇ 9 ਵਜੇ ਹੋਵੇਗੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਦੱਸਿਆ ਕਿ 6 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪੰਜਾਬ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸੰਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਕਰਕੇ ਪੇਸ਼ ਹੋਣ ਲਈ ਆਖਿਆ ਗਿਆ ਹੈ ਅਤੇ ਉਨ੍ਹਾਂ ਨੂੰ ਈ-ਮੇਲ ਰਾਹੀਂ ਜਾਣਕਾਰੀ ਭੇਜ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਆਪਣੇ ਕਰੀਬੀ ਰਿਸ਼ਤੇਦਾਰ ਦੇ ਅਨੰਦ ਕਾਰਜ ਲਈ 12 ਅਗਸਤ ਤੱਕ ਵਿਦੇਸ਼ ਗਏ ਹਨ, ਇਸ ਲਈ ਉਨ੍ਹਾਂ ਨੂੰ ਬਾਅਦ ਵਿਚ ਪੇਸ਼ ਹੋਣ ਲਈ ਸੱਦਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ