JALANDHAR WEATHER

1993 ਦੇ ਫਰਜ਼ੀ ਪੁਲਿਸ ਮੁਕਾਬਲੇ ਵਿਚ ਦੋਸ਼ੀ ਠਹਿਰਾਏ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਨਾਲ ਸਾਢੇ ਤਿੰਨ ਲੱਖ ਦਾ ਜ਼ੁਰਮਾਨਾ

ਚੰਡੀਗੜ੍ਹ, 4 ਅਗਸਤ (ਕਪਿਲ ਵਧਵਾ)- ਮੁਹਾਲੀ ਸਥਿਤ ਸੀ. ਬੀ. ਆਈ. ਅਦਾਲਤ ਵਿਖੇ 1993 ਦੇ ਫਰਜ਼ੀ ਪੁਲਿਸ ਮੁਕਾਬਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਪੁਲਿਸ ਅਧਿਕਾਰੀ ਸੇਵਾਮੁਕਤ ਐਸ.ਐਸ.ਪੀ. ਭੁਪਿੰਦਰ ਸਿੰਘ, ਤਤਕਾਲੀ ਇੰਸਪੈਕਟਰ ਰਘੁਬੀਰ ਸਿੰਘ, ਤਤਕਾਲੀ ਸੂਬਾ ਸਿੰਘ, ਏ ਐਸ ਆਈ ਦੇਵਿੰਦਰ ਸਿੰਘ ਅਤੇ ਏ. ਐੱਸ. ਆਈ. ਗੁਲਬਰਗ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਨਾਲ ਕੁੱਲ ਸਾਡੇ ਤਿੰਨ ਲੱਖ ਦਾ ਜ਼ੁਰਮਾਨਾ ਪ੍ਰਤੀ ਦੋਸ਼ੀ ਨੂੰ ਭਰਨ ਦਾ ਫੈਸਲਾ ਸੁਣਾਇਆ ਹੈ।

ਸਜ਼ਾ ਸੁਣਾਏ ਜਾਣ ਮੌਕੇ ਅਦਾਲਤ ਵਿਖੇ ਤਤਕਾਲੀ ਡੀ. ਐਸ. ਪੀ. ਭੁਪਿੰਦਰ ਸਿੰਘ, ਤਤਕਾਲੀ ਇੰਸਪੈਕਟਰ ਸੂਬਾ ਸਿੰਘ, ਤਤਕਾਲੀ ਏ. ਐਸ. ਆਈ. ਦੇਵਿੰਦਰ ਸਿੰਘ ਨੂੰ ਪਟਿਆਲਾ ਜੇਲ੍ਹ ਤੋਂ ਵੀਡਿਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਜਦਕਿ ਤਤਕਾਲੀ ਇੰਸਪੈਕਟਰ ਰਘੁਬੀਰ ਸਿੰਘ ਅਤੇ ਏ. ਐਸ. ਆਈ. ਗੁਲਬਰਗ ਸਿੰਘ ਨੂੰ ਮੁਹਾਲੀ ਅਦਾਲਤ ਵਿਖੇ ਨਿੱਜੀ ਤੌਰ ’ਤੇ ਪੇਸ਼ ਕੀਤਾ ਗਿਆ। ਅਦਾਲਤ ਦੇ ਹੁਕਮਾਂ ਅਨੁਸਾਰ ਦੋਸ਼ੀ ਕਰਾਰ ਦਿੱਤੇ ਗਏ ਮੁਲਜ਼ਮਾਂ ਵਲੋਂ ਭਰਿਆ ਜਾਣ ਵਾਲਾ ਜ਼ੁਰਮਾਨਾ ਪੀੜਤ ਪਰਿਵਾਰਾਂ ਨੂੰ ਦਿੱਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ