ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਪਠਾਨਕੋਟ, 4 ਅਗਸਤ-ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ਨਰੋਟਮੇਹਰਾ ਪੁਲੀ ਕੋਲ ਇਕ ਦੁਰਘਟਨਾ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਦੇ ਚਲਦੇ ਲੋਕਾਂ ਵਲੋਂ ਨੈਸ਼ਨਲ ਹਾਈਵੇ ਜਾਮ ਕਰਕੇ ਲਾਸ਼ ਨੂੰ ਸੜਕ ਉਤੇ ਰੱਖ ਕੇ ਪੰਜਾਬ ਦੇ ਕੈਬਨਿਟ ਮੰਤਰੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਲੋਕਾਂ ਦਾ ਕਹਿਣਾ ਸੀ ਕਿ ਮੰਤਰੀ ਦਾ ਕਾਫਿਲਾ ਆ ਰਿਹਾ ਸੀ, ਜਿਸ ਕਾਰਨ ਇਹ ਦੁਰਘਟਨਾ ਘੱਟ ਗਈ। ਲੋਕਾਂ ਨੇ ਕਿਹਾ ਕਿ ਨੌਜਵਾਨ ਦੀ ਮੌਤ ਹੋ ਗਈ ਪਰ ਮੰਤਰੀ ਸਾਹਿਬ ਨੇ ਰੁਕ ਕੇ ਪਿੱਛੇ ਦੇਖਿਆ ਵੀ ਨਹੀਂ, ਜਿਸ ਦੇ ਰੋਸ ਵਜੋਂ ਲੋਕਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ। ਮੌਕੇ ਉਤੇ ਪੁਲਿਸ ਪਹੁੰਚੀ ਅਤੇ ਲੋਕਾਂ ਨੂੰ ਸ਼ਾਂਤ ਕੀਤਾ ਗਿਆ। ਐਸ.ਪੀ. ਮਨੋਜ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਟਰੱਕ ਨਾਲ ਮੋਟਰਸਾਈਕਲ ਨੂੰ ਹਿੱਟ ਕਰਨ ਕਾਰਨ ਹੋਈ ਹੈ, ਜਿਸ ਦੇ ਚਲਦੇ ਲੜਕੇ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਟਰੱਕ ਡਰਾਈਵਰ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।