ਸਿੱਧੂ ਅਤੇ ਭਗਵੰਤ ਸਿੰਘ ਬਣੇ ਜ਼ਿਲ੍ਹਾ ਡੈਲੀਗੇਟ

ਲੌਂਗੋਵਾਲ, 4 ਅਗਸਤ (ਵਿਨੋਦ ਸ਼ਰਮਾ)-ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤਹਿਤ ਹੋਂਦ ਵਿਚ ਆਈ 5 ਮੈਂਬਰੀ ਕਮੇਟੀ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਅਤੇ ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੱਤੀ ਹੈ ਕਿ ਲੌਂਗੋਵਾਲ ਤੋਂ ਸੀਨੀਅਰ ਆਗੂਆਂ ਗੁਰਮੀਤ ਸਿੰਘ ਸਿੱਧੂ, ਸਾਬਕਾ ਇੰਸਪੈਕਟਰ ਨਗਰ ਕੌਂਸਲ ਅਤੇ ਭਗਵੰਤ ਸਿੰਘ ਨੂੰ ਜ਼ਿਲ੍ਹਾ ਡੈਲੀਗੇਟ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿਚ ਵਸਦੇ ਸਿੱਖਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਬੋਤਮ ਸੰਸਥਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਹਰ ਸਿੱਖ ਲਈ ਇਲਾਹੀ ਮੰਨਿਆ ਜਾਂਦਾ ਹੈ। ਇਨ੍ਹਾਂ ਹੁਕਮਾਂ ਤਹਿਤ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਪੁਨਰ ਸੁਰਜੀਤ ਕੀਤਾ ਜਾ ਰਿਹਾ ਹੈ।