ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਨਹੀਂ ਮਿਲਿਆ ਨਗਰ ਪੰਚਾਇਤ ਨਡਾਲਾ ਦੇ ਪ੍ਰਧਾਨ ਨੂੰ ਚਾਰਜ


ਨਡਾਲਾ, 4 ਅਗਸਤ (ਰਘਬਿੰਦਰ ਸਿੰਘ)-ਨਗਰ ਪੰਚਾਇਤ ਨਡਾਲਾ ਦੇ ਨਵੇਂ ਬਣੇ ਪ੍ਰਧਾਨ ਬਲਜੀਤ ਕੌਰ ਵਾਲੀਆ ਨੂੰ ਅਜੇ ਤੱਕ ਚਾਰਜ ਨਾ ਮਿਲਣ ਕਾਰਨ ਉਨ੍ਹਾਂ ਮਾਣਯੋਗ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੋਈ ਸੀ ਜਿਥੇ ਬੀਤੀ 24 ਜੁਲਾਈ ਨੂੰ ਹਾਈਕੋਰਟ ਨੇ ਪ੍ਰਸ਼ਾਸਨ ਨੂੰ ਹੁਕਮ ਜਾਰੀ ਕੀਤੇ ਸਨ ਕਿ ਹਫਤੇ ਵਿਚ ਪ੍ਰਧਾਨਾਂ ਨੂੰ ਚਾਰਜ ਦਿੱਤਾ ਜਾਵੇ ਪਰ ਇਕ ਹਫਤਾ ਬੀਤ ਜਾਣ ਉਤੇ ਵੀ ਪ੍ਰਧਾਨ ਤੇ ਮੀਤ ਪ੍ਰਧਾਨ ਨੂੰ ਚਾਰਜ ਨਹੀਂ ਮਿਲਿਆ। ਉਨ੍ਹਾਂ ਆਖਿਆ ਕਿ ਜਦੋਂ ਤੱਕ ਚਾਰਜ ਨਹੀਂ ਮਿਲਦਾ, ਉਹ ਸੰਘਰਸ਼ ਜਾਰੀ ਰੱਖਣਗੇ। ਦੱਸ ਦਈਏ ਕਿ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਅਦਾਲਤ ਨੂੰ ਬਲਜੀਤ ਕੌਰ ਵਲੋਂ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਨਗਰ ਕੌਂਸਲ ਨਡਾਲਾ ਦੀ ਪ੍ਰਧਾਨਗੀ ਦਿੱਤੀ ਜਾਵੇ, ਜੋ ਨਹੀਂ ਮਿਲੀ।