JALANDHAR WEATHER

ਸਰਕਾਰੀ ਸਕੂਲ ਦਾ ਨਾਂਅ ਸ਼ਹੀਦ ਬਾਬਾ ਸੁਧਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਰੱਖਣ 'ਤੇ ਸਮਾਗਮ ਕਰਵਾਇਆ

ਸੰਦੌੜ, 4 ਅਗਸਤ (ਜਸਵੀਰ ਸਿੰਘ ਜੱਸੀ)-ਇਤਿਹਾਸਕ ਪਿੰਡ ਫਿਰੋਜ਼ਪੁਰ ਕੁਠਾਲਾ ਜ਼ਿਲ੍ਹਾ ਮਲੇਰਕੋਟਲਾ ਵਿਖੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਸਨਮਾਨ ਸਮਾਰੋਹ ਦਸਵੀਂ ਦੇ ਦਿਹਾੜੇ ਮੌਕੇ ਕੀਤਾ ਗਿਆ, ਜਿਸ ਵਿਚ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਜੋਗਾ ਸਿੰਘ ਦੇ ਪਿਤਾ ਬਾਬਾ ਜਗੀਰ ਸਿੰਘ ਅਤੇ ਮਲੇਰਕੋਟਲਾ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਵਿਸ਼ੇਸ਼ ਤੌਰ ਉਤੇ ਪਹੁੰਚੇ। ਇਸ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ, ਸਤਿੰਦਰ ਸਿੰਘ ਰੰਧਾਵਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂਅ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦ ਬਾਬਾ ਸੁਧਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਦਾ ਨਾਮ ਇਤਿਹਾਸ ਦੇ ਪੰਨਿਆਂ ਵਿਚ ਦਰਜ ਕਰਵਾਉਣ ਲਈ ਮੁੱਖ ਭੂਮਿਕਾ ਨਿਭਾਉਣ  ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ